Punjab News : ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

By : BALJINDERK

Published : Jun 12, 2024, 4:42 pm IST
Updated : Jun 12, 2024, 4:42 pm IST
SHARE ARTICLE
ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ

Punjab News : ਸਿੱਧੀ ਭਰਤੀ ਅਤੇ ਤਰੱਕੀ ’ਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ

Punjab News : ਸੂਬੇ ਵਿਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ’ਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖ਼ਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।  ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ  ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।
ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ’ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ’ਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ।
ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।

(For more news apart from The Punjab government will start a special campaign to fill the backlog vacancies of the disabled News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement