
Amritsar Crime News : ਨੌਜਵਾਨਾਂ ’ਚੋਂ ਇੱਕ ਲੜਕੀ ਦਾ ਸਕੇ ਤਾਏ ਦਾ ਮੁੰਡਾ ਵੀ ਹੈ ਸ਼ਾਮਿਲ
Amritsar Crime News : ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਨਾਗ ਕਲਾਂ ਦੇ ਵਿੱਚ ਇੱਕ 15 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਦੇ ਸਕੇ ਤਾਏ ਦੇ ਲੜਕੇ ਤੇ ਉਸਦੇ ਸਾਥੀਆਂ ਵੱਲੋਂ ਉਸਨੂੰ ਬਹਿਲਾ ਫੁਸਲਾ ਕੇ ਉਸ ਨਾਲ ਜਬਰ ਜ਼ਨਾਹ ਕੀਤਾ ਗਿਆ ਹੈ। ਜਿਸਦੇ ਚਲਦੇ ਲੜਕੀ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੀੜਤ ਦੇ ਮਾਤਾ ਤੇ ਮਾਮੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਲੜਕੀ ਦੇ ਨਾਲ ਉਸਦੇ ਸਕੇ ਤਾਏ ਦੇ ਮੁੰਡੇ ਤੇ ਉਹਨਾਂ ਦੇ ਗੁਆਢੀਆਂ ਵੱਲੋਂ ਜਬਰ ਜ਼ਨਾਹ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਇਸਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਵੀ ਦਿੱਤੀ ਪਰ ਪੁਲਿਸ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਲੜਕੀ ਦੀ ਮਾਂ ਨੇ ਕਿਹਾ ਕਿ ਇਸ ’ਚ ਮੇਰਾ ਪਤੀ ਦੇ ਨਾਲ ਮੇਰਾ ਸਹੁਰਾ ਪਰਿਵਾਰ ਵੀ ਸ਼ਾਮਿਲ ਹੈ। ਲੜਕੀ ਦੀ ਮਾਤਾ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ। ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਸਾਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਅਸੀਂ ਪੁਲਿਸ ਥਾਣੇ ਦੇ ਬਾਹਰ ਧਰਨਾ ਦੇ ਕੇ ਰੋਸ਼ ਪ੍ਰਦਰਸ਼ਨ ਕਰਾਂਗੇ ।
ਇਸ ਸਬੰਧੀ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵੱਲੋਂ ਸ਼ਿਕਾਇਤ ਦਰਜ ਕਰ ਲਈ ਗਈ ਹੈ। ਅਸੀਂ ਲੜਕੀ ਦੇ ਬਿਆਨ ਲੈਣੇ ਸੀ ਜਿਸ ਦੇ ਚਲਦੇ ਡਾਕਟਰ ਨੇ ਉਸ ਨੂੰ ਅਨਫਿਟ ਦੱਸਿਆ ਸੀ। ਹੁਣ ਡਾਕਟਰ ਕੋਲੋਂ ਉਸਨੂੰ ਫਿੱਟ ਦੱਸਿਆ ਗਿਆ ਹੈ ਤੇ ਕੱਲ੍ਹ ਹੀ ਅਸੀਂ ਉਸਦੇ ਬਿਆਨ ਲੈਣ ਜਾ ਰਹੇ ਹਾਂ। ਜੋ ਵੀ ਦੋਸ਼ੀ ਹੋਣਗੇ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ ਕਿਸੇ ਵੀ ਬਖਸ਼ਿਆ ਨਹੀਂ ਜਾਵੇਗਾ।
(For more news apart from Three youths raped a minor in Amritsar News in Punjabi, stay tuned to Rozana Spokesman)