Amritsar News : ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਅੰਮ੍ਰਿਤਸਰ ’ਚ PM ਮੋਦੀ ਦੇ 11 ਸਾਲ ਪੂਰੇ ਹੋਣ 'ਤੇ ਕੀਤੀ ਪ੍ਰੈੱਸ ਕਾਨਫਰੰਸ 

By : BALJINDERK

Published : Jun 12, 2025, 3:56 pm IST
Updated : Jun 12, 2025, 3:56 pm IST
SHARE ARTICLE
ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਅੰਮ੍ਰਿਤਸਰ ’ਚ PM ਮੋਦੀ ਦੇ 11 ਸਾਲ ਪੂਰੇ ਹੋਣ 'ਤੇ ਕੀਤੀ ਪ੍ਰੈੱਸ ਕਾਨਫਰੰਸ 
ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਅੰਮ੍ਰਿਤਸਰ ’ਚ PM ਮੋਦੀ ਦੇ 11 ਸਾਲ ਪੂਰੇ ਹੋਣ 'ਤੇ ਕੀਤੀ ਪ੍ਰੈੱਸ ਕਾਨਫਰੰਸ 

Amritsar News : ਭਾਜਪਾ ਸਾਜਨ ਕੁਮਾਰ ਨੂੰ ਦੋਸ਼ੀ ਠਹਿਰਾਉਣ ’ਚ ਰਹੀ ਸਫ਼ਲ

Amritsar News In Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 11 ਸਾਲ ਬਦਲਾਅ, ਤਰੱਕੀ ਅਤੇ ਵਿਕਾਸ ਦੇ ਸਾਲ ਹਨ। ਅੱਜ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਭਾਰਤ ਨੂੰ ਵਿਸ਼ਵ ਪੱਧਰ 'ਤੇ ਇੱਕ ਸਤਿਕਾਰਯੋਗ ਅਤੇ ਸ਼ਕਤੀਸ਼ਾਲੀ ਪਛਾਣ ਮਿਲੀ ਹੈ।  ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗਰੀਬਾਂ, ਨੌਜਵਾਨਾਂ, ਕਿਸਾਨਾਂ ਅਤੇ ਮਹਿਲਾ ਸ਼ਕਤੀ ਵੱਲ ਧਿਆਨ ਦਿੱਤਾ।

ਮਨਜਿੰਦਰ ਸਿਰਸਾ ਨੇ ਕਿਹਾ ਕਿ ਪੀਐਮ ਮੋਦੀ ਸਰਕਾਰ ਦੇ ਕਾਰਜ ਕਾਲ ’ਚ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ। ਜਗਦੀਸ਼ ਟਾਈਟਲਰ ਨੂੰ ਜਲਦੀ ਹੀ 1984 ਦੇ ਦੰਗਿਆਂ ਦੇ ਮਾਮਲੇ ’ਚ ਜੇਲ ਭੇਜਿਆ ਜਾਵੇਗਾ। ਭਾਜਪਾ ਸਰਕਾਰ ’ਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ’ਚ ਸਫ਼ਲ ਰਹੀ ਹੈ। 

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ 11 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਆਪਣੇ ਹੱਥ ਵਿੱਚ ਲਿਆ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 11 ਸਾਲਾਂ ਵਿੱਚ ਲੋਕ ਭਲਾਈ ਦੇ ਕੰਮ ਕੀਤੇ ਗਏ, ਪੀਐਮ ਮੋਦੀ ਨੇ ਗਰੀਬ ਨੌਜਵਾਨ ਕਿਸਾਨਾਂ ਅਤੇ ਮਹਿਲਾ ਸ਼ਕਤੀ 'ਤੇ ਧਿਆਨ ਕੇਂਦਰਿਤ ਕੀਤਾ, 81 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਦਿੱਤਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਤੋਂ ਵੱਧ ਘਰ ਬਣਾਏ ਗਏ, ਰਾਸ਼ਟਰੀ ਪੱਛੜੇ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ ਗਿਆ।

ਪੀਐਮ ਮੋਦੀ ਦੀ ਸਰਕਾਰ ਵਿੱਚ 60 ਪ੍ਰਤੀਸ਼ਤ ਮੰਤਰੀ ਐਸਟੀ-ਐਸਸੀ, ਓਬੀਸੀ ਹਨ, ਖੇਤੀਬਾੜੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਗਿਆ, 25 ਕਰੋੜ ਮਿੱਟੀ ਸਿਹਤ ਕਾਰਡ ਵੰਡੇ ਗਏ, ਧੂੰਆਂ ਮੁਕਤ ਰਸੋਈਆਂ ਬਣਾਈਆਂ ਗਈਆਂ, ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕੀਤੀ ਗਈ, ਦੇਸ਼ ਵਿੱਚ 13 ਤੋਂ 21 ਆਈਆਈਐਮ ਹਨ, 2014 ਤੋਂ ਪਹਿਲਾਂ 16 ਆਈਆਈਟੀ ਸਨ, ਹੁਣ 26 ਆਈਆਈਟੀ ਹਨ, 2045 ਮੈਡੀਕਲ ਕਾਲਜ ਬਣਾਏ ਗਏ ਹਨ ਜਿਨ੍ਹਾਂ ਵਿੱਚ ਐਲੋਪੈਥੀ, ਹੋਮਿਓਪੈਥੀ, ਆਯੁਰਵੇਦ ਵਰਗੇ ਕਾਲਜ ਸ਼ਾਮਲ ਹਨ। 

ਬੀ.ਐਸ ਸੀਟਾਂ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਤੇ ਸਿੱਖਾਂ ਦੀ ਵੀ ਬਹੁਤ ਸਾਰੇ ਵਿਕਾਸ ਤੇ ਕੰਮ ਇਹਨਾਂ 11 ਸਾਲਾਂ ਵਿੱਚ ਕੀਤੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੀ ਖੇਡ ਗਤਕੇ ਨੂੰ ਵੀ ਸਕਿਲ ਡਿਵੈਲਪਮੈਂਟ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਹੈ ਤੇ ਯੂਪੀ ਦੇ ਵਿੱਚ ਇੱਕ ਗਤਕਾ ਖਿਡਾਰੀ ਨੂੰ ਨੌਕਰੀ ਵੀ ਦਿੱਤੀ ਗਈ ਹੈ ਜੋ ਕਿ ਬਹੁਤ ਵੱਡੀ ਮਾਣ ਵਾਲੀ ਗੱਲ ਹੈ।

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦੇ ਉਹਨਾਂ ਨੇ ਕਿਹਾ ਕਿ ਬੰਦੀ ਸਿੰਘ ਪੰਜਾਬ ਸਰਕਾਰ ਦੀਆਂ ਜੇਲਾਂ ਵਿੱਚ ਬੰਦ ਹਨ ਤੇ ਉਹਨਾਂ ਦੇ ਉੱਪਰ ਪੰਜਾਬ ਸਰਕਾਰ ਨੇ ਹੀ ਕਾਰਵਾਈ ਕਰਨੀ ਹੈ। ਵਿਕਾਸ ਦੇ ਮੁੱਦੇ ਦੇ ਉੱਪਰ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਨਾਲ ਸੂਬਾ ਸਰਕਾਰਾਂ ਦਾ ਤਾਲਮੇਲ ਚੰਗਾ ਹੋਵੇ ਤਾਂ ਵਿਕਾਸ ਹੋਰ ਵੀ ਜਿਆਦਾ ਹੁੰਦਾ ਹੈ। ਲੇਕਿਨ ਜਿਵੇਂ ਦਿੱਲੀ ਦੇ ਵਿੱਚ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨਾਲ ਤਾਲਮੇਲ ਸਹੀ ਨਹੀਂ ਰੱਖਿਆ ਸੀ ਉਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰ ਸਰਕਾਰ ਨਾਲ ਤਾਲਮੇਲ ਸਹੀ ਨਹੀਂ ਰੱਖ ਰਹੇ। ਉਹਨਾਂ ਕਿਹਾ ਕਿ ਦਿੱਲੀ ਦੇ ਵਿੱਚ ਪਹਿਲਾ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਬਰਬਾਦ ਕੀਤਾ ਅਤੇ ਹੁਣ ਪੰਜਾਬ ਬਰਬਾਦ ਕਰਨ ਦੀ ਤਿਆਰੀ ਵਿੱਚ ਅਰਵਿੰਦ ਕੇਜਰੀਵਾਲ ਆਪਣੇ ਸਾਰੇ ਹੀ ਲੀਡਰ ਰਹਿ ਗਏ ਪੰਜਾਬ ਪਹੁੰਚੇ ਹੋਏ ਹਨ।

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਐ ਹਰ ਇੱਕ ਨੂੰ ਚੰਗੀ ਤਰ੍ਹਾਂ ਪਰਖਣਾ ਜਾਣਦੇ ਹੈ ਅਤੇ ਸਾਨੂੰ ਆਸ ਹੈ ਕਿ 2027 ਦੇ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਵੋਟ ਜਰੂਰ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਸਿੱਖਾਂ ਦੀ ਸਿਰਮੋਰ ਸੰਸਥਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਗੋਲਕ ਕਮੇਟੀ ਕਹਿਣਾ ਤਿੰਨ ਦਿਨ ਯੋਗ ਹੈ ਇਸਦੀ ਮੈਂ ਨਿਖੇਦੀ ਕਰਦਾ ਹਾਂ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਭਾਜਪਾ ਦੀ ਸਰਕਾਰ ਹ ਤੇ ਕੇਂਦਰ ’ਚ ਵੀ ਭਾਜਪਾ ਦੀ ਸਰਕਾਰ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਭਾਜਪਾ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। 

(For more news apart from Delhi Cabinet Minister Manjinder Sirsa held press conference in Amritsar on completion 11 years of PM Modi News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement