Punjab News: ਚਿੱਟੇ ਦੀ ਥਾਂ ਡੋਡੇ-ਅਫੀਮ ਦੀ ਵਕਾਲਤ ਕਰਕੇ ਰਾਜਾ ਵੜਿੰਗ, ਨਸ਼ੇ ਕਾਰਨ ਉਜੜੇ ਪਰਿਵਾਰਾਂ ਦਾ ਕਰ ਰਹੇ ਹਨ ਅਪਮਾਨ: ਬਲਤੇਜ ਪੰਨੂ
Published : Jun 12, 2025, 8:17 pm IST
Updated : Jun 12, 2025, 8:17 pm IST
SHARE ARTICLE
Raja Warring is insulting families displaced by drugs by advocating dode-opium instead of white: Baltej Pannu
Raja Warring is insulting families displaced by drugs by advocating dode-opium instead of white: Baltej Pannu

ਆਪ ਆਗੂਆਂ ਦਾ ਰਾਜਾ ਵੜਿੰਗ 'ਤੇ ਤਿੱਖਾ ਹਮਲਾ, ਕਿਹਾ - ਕਾਂਗਰਸ ਨਹੀਂ ਚਾਹੁੰਦੀ ਕਿ ਪੰਜਾਬ ਤੋਂ ਨਸ਼ਾ ਖਤਮ ਹੋਵੇ

Punjab News: ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਫੀਮ ਅਤੇ ਭੁੱਕੀ ਦੀਆਂ ਦੁਕਾਨਾਂ ਖੋਲ੍ਹਣ ਬਾਰੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਾਂਗਰਸੀ ਆਗੂਆਂ 'ਤੇ ਨਸ਼ੇ ਦੀ ਲਤ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ।

ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਬਿਆਨਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਉਹ ਲੋਕ ਇੱਕ ਨਸ਼ਾ ਛੱਡਾ ਕੇ ਦੂਜਾਫੜਾਉਣਾ ਚਾਹੁੰਦੇ ਹਨ ਕਿ ਜਦੋਂ ਕਿ ਉਹ ਜਾਣਦੇ ਹਨ ਕਿ 'ਆਪ' ਸਰਕਾਰ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿੱਚੋਂ ਨਸ਼ੇ ਦੀ ਲਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਲੜਾਈ ਲੜ ਰਹੀ ਹੈ।

ਪੰਨੂ ਨੇ ਸਵਾਲ ਕੀਤਾ ਕਿ ਇਹ ਸਮਝ ਤੋਂ ਪਰੇ ਹੈ ਕਿ ਕਾਂਗਰਸੀ ਆਗੂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁਧ'  ਮੁਹਿੰਮ' ਨੂੰ ਕਮਜ਼ੋਰ ਕਿਉਂ ਕਰਨਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕੋਈ ਵਿਕਲਪ ਨਹੀਂ ਹੋ ਸਕਦਾ। ਸ਼ਾਇਦ ਰਾਜਾ ਵੜਿੰਗ ਦਾ ਨਸ਼ਿਆਂ ਨਾਲ ਸਬੰਧਤ ਕੋਈ ਨਿੱਜੀ ਤਜਰਬਾ ਹੈ, ਇਸੇ ਲਈ ਉਹ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਅਫੀਮ ਦੇ ਠੇਕੇ ਖੋਲ੍ਹਣਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਵੜਿੰਗ ਨੂੰ ਪੁੱਛਿਆ ਕਿ ਕੀ ਉਹ ਅਫੀਮ ਅਤੇ ਭੁੱਕੀ ਨੂੰ ਕਾਨੂੰਨੀ ਮਾਨਤਾ ਦੇਣਾ ਚਾਹੁੰਦੇ ਹਨ ਜਾਂ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਵਗਦੇ ਰੱਖਣਾ ਚਾਹੁੰਦੇ ਹਨ। ਕੀ ਤੁਸੀਂ ਦੁਨੀਆ ਨੂੰ ਸਾਬਤ ਕਰਨਾ ਚਾਹੁੰਦੇ ਹੋ ਕਿ ਪੰਜਾਬੀ ਨਸ਼ੇੜੀ ਹਨ? ਠੇਕੇ ਖੋਲ੍ਹਣ ਦਾ ਮਕਸਦ ਇਹ ਸਾਬਤ ਕਰਨਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਤੋਂ ਬਿਨਾਂ ਨਹੀਂ ਰਹਿ ਸਕਦੇ। ਇਸ ਲਈ, ਕਾਂਗਰਸ ਪਾਰਟੀ ਨੂੰ ਆਪਣੇ ਆਗੂਆਂ ਦੇ ਬਿਆਨਾਂ 'ਤੇ ਲਗਾਮ ਲਗਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਬਿਆਨ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement