ਖ਼ਬਰਾਂ |

ਤਾਜ਼ਾ |

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪ੍ਰਵਾਰ ਦੇ ਤਿੰਨ ਜੀਆਂ ਦੀ ਮੌਤ

By : GAGANDEEP

Published : Jun 12, 2026, 6:34 am IST
Updated : Jun 12, 2026, 8:41 am IST
SHARE ARTICLE
Faridkot Accident News
Faridkot Accident News

ਪਿੰਡ ਮੱਲਾਂਵਾਲਾ ਤੋਂ ਦਵਾਈ ਲੈ ਕੇ ਘਰ ਵਾਪਸ ਪਰਤ ਰਿਹਾ ਸੀ

ਫ਼ਰੀਦਕੋਟ (ਗੁਰਿੰਦਰ ਸਿੰਘ) : ਫ਼ਰੀਦਕੋਟ-ਫ਼ਿਰੋਜ਼ਪੁਰ ਸੜਕ ’ਤੇ ਸਥਿਤ ਨਾਨਕਸਰ ਬਸਤੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਦੋ ਮਾਸੂਮ ਧੀਆਂ ਤੇ ਪਿਉ ਦੀ ਮੌਤ ਹੋ ਗਈ ਅਤੇ ਮਾਂ ਗੰਭੀਰ ਜ਼ਖ਼ਮੀ ਹੋ ਗਈ।

ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੀੜ ਚਹਿਲ ਦਾ ਵਸਨੀਕ 32 ਸਾਲਾ ਨੌਜਵਾਨ ਜਤਿੰਦਰ ਸਿੰਘ ਅਪਣੀ ਪਤਨੀ ਅਤੇ ਦੋ ਮਾਸੂਮ ਬੇਟੀਆਂ ਨਾਲ ਮੋਟਰਸਾਈਕਲ ’ਤੇ ਪਿੰਡ ਮੱਲਾਂਵਾਲਾ ਤੋਂ ਦਵਾਈ ਲੈ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨਾਲ ਟੱਕਰ ਹੋ ਗਈ।

ਹਾਦਸੇ ਵਿਚ ਜਤਿੰਦਰ ਸਿੰਘ ਦੀਆਂ ਧੀਆਂ ਇਕ ਸਾਲ ਦੀ ਗੁਰਲੀਨ ਕੌਰ ਅਤੇ 4 ਸਾਲ ਦੀ ਰਸਨਪ੍ਰੀਤ ਕੌਰ ਦੀ ਮੋਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦਸਿਆ ਕਿ ਅਸਲ ਕਾਰਨਾ ਦਾ ਪਤਾ ਲਾਉਣ ਅਤੇ ਚਸ਼ਮਦੀਦਾਂ ਦੇ ਬਿਆਨ ਮੁਤਾਬਕ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement