ਅਕਾਲੀ ਦਲ ਦੇ ਸਾਰੇ ਆਗੂ ਕਰਾਉਣ ਡੋਪ ਟੈਸਟ: ਨਿਮਾਣਾ
Published : Jul 12, 2018, 11:48 am IST
Updated : Jul 12, 2018, 12:09 pm IST
SHARE ARTICLE
Hardeep Singh Nimana
Hardeep Singh Nimana

ਉਤਰ ਪ੍ਰਦੇਸ਼ ਸਿੱਖ ਪ੍ਰਤੀਨਿਧੀ ਬੋਰਡ ਦੇ ਸਕੱਤਰ ਹਰਦੀਪ ਸਿੰਘ ਨਿਮਾਣਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ...

ਤਰਨਤਾਰਨ,  ਉਤਰ ਪ੍ਰਦੇਸ਼ ਸਿੱਖ ਪ੍ਰਤੀਨਿਧੀ ਬੋਰਡ ਦੇ ਸਕੱਤਰ ਹਰਦੀਪ ਸਿੰਘ ਨਿਮਾਣਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦਾ ਡੋਪ ਟੈਸਟ ਤੋਂ ਭਜਣਾ ਸਾਬਤ ਕਰਦਾ ਹੈ ਕਿ ਇਹ ਲੋਕ ਅਕਾਲੀ ਸਿਧਾਂਤ ਤੋਂ ਵੀ ਭਗੌੜੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ, ਸੰਤ ਫ਼ਤਿਹ ਸਿੰਘ ਵਰਗੇ ਆਗੂ ਜੋ ਆਪ ਖੰਡਾ ਬਾਟਾ ਲੈ ਕੇ ਪਿੰਡ-ਪਿੰਡ ਅੰਮ੍ਰਿਤ ਸੰਚਾਰ ਕਰਦੇ ਸਨ ਪਰ ਅੱਜ ਅਕਾਲੀ ਦਲ ਦੇ ਪ੍ਰਧਾਨ ਦੇ ਹਾਲਾਤ ਤੋਂ ਦੁਨੀਆਂ ਜਾਣੂ ਹੈ।

Sukhbir BadalSukhbir Badal

ਉਨ੍ਹਾਂ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਬਿਆਨ 'ਤੇ ਟਿਪਣੀ ਕਰਦਿਆਂ ਕਿਹਾ ਕਿ ਅਕਾਲੀਆਂ ਨੂੰ ਸਮਾਜ ਪ੍ਰਤੀ ਅਪਣਾ ਫ਼ਰਜ਼ ਪਛਾਣਦਿਆਂ ਪਹਿਲਾਂ ਡੋਪ ਟੈਸਟ ਲਈ ਅੱਗੇ ਆਉਣਾ ਚਾਹੀਦਾ ਹੈ ਪਰ ਚੰਦੂਮਾਜਰਾ ਡੋਪ ਟੈਸਟ ਤੋਂ ਇਨਕਾਰ ਕਰ ਕੇ ਅਕਾਲੀ ਕਿਰਦਾਰ ਨੂੰ ਸ਼ੱਕੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਵੀ ਡੋਪ ਟੈਸਟ ਲਈ ਅਪਣੇ ਆਪ ਨੂੰ ਪੇਸ਼ ਕਰਨਾ ਚਾਹੀਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement