
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਮਾਮਲਾ ਲਿਆਂਦੇ ਜਾਣ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ ਬਾਇਓ-ਗੈਸ....
ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਮਾਮਲਾ ਲਿਆਂਦੇ ਜਾਣ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ ਬਾਇਓ-ਗੈਸ 'ਤੇ ਅਧਾਰਿਤ ਸੀ.ਐਨ.ਜੀ. ਪਲਾਂਟ ਸਥਾਪਤ ਕਰਨ ਲਈ ਜਰਮਨ ਕੰਪਨੀ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਪਿਛਲੇ ਤਿੰਨ ਸਾਲਾਂ ਤੋਂ ਠੰਢੇ ਬਸਤੇ ਵਿੱਚ ਪਿਆ ਹੋਇਆ ਸੀ। ਅੱਜ ਇੱਥੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਰਬੀਓ ਦੇ ਡਾਇਰੈਕਟਰ ਓਲੀਵਰ ਲਿਊਟਡਕੇ ਨੂੰ ਪ੍ਰਵਾਨਗੀ ਪੱਤਰ ਸੌਂਪਿਆ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਲ 2015 ਵਿੱਚ ਵਰਬੀਓ ਕੰਪਨੀ ਨਾਲ ਇਸ ਸਬੰਧੀ ਸਮਝੌਤਾ ਸਹੀਬੰਦ ਕੀਤਾ ਸੀ ਪਰ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਵਿੱਚ ਨਾਕਾਮ ਰਹੀ ਸੀ। ਇਹ ਮਾਮਲਾ ਬੀਤੀ ਸ਼ਾਮ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ੋਸੀ।
Îਮੁੱਖ ਮੰਤਰੀ ਨੇ 100 ਕਰੋੜ ਦੀ ਲਾਗਤ ਨਾਲ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਬਲਾਕ ਦੇ ਪਿੰਡ ਭੁੱਟਲ ਕਲਾਂ ਵਿਖੇ ਇਹ ਪਲਾਂਟ ਲਾਉਣ ਦੀ ਪ੍ਰਵਾਨਗੀ ਦਿੱਤੀ।
Amarinder Singh
ਉਨ੍ਹਾਂ ਨੇ ਹੋਰ 900 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ 9 ਪਲਾਂਟ ਸਥਾਪਤ ਕੀਤੇ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਜਿਸ ਨਾਲ ਸਿੱਧੇ ਤੌਰ 'ਤੇ 5000 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਾਜੈਕਟ ਵੀ ਭੁੱਟਲ ਕਲਾਂ ਵਿੱਚ ਸਥਾਪਤ ਕੀਤੇ ਜਾਣ ਵਾਲੇ ਪ੍ਰਾਜੈਕਟ ਦੇ ਆਧਾਰ 'ਤੇ ਹੋਣਗੇ।
ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਗਿਰਿਸ਼ ਦਯਾਲਨ, ਨੈਸ਼ਨਲ ਰੇਨਫੈੱਡ ਏਰੀਆ ਅਥਾਰਟੀ (ਐਨਆਰਏਏ) ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਜੇ.ਐਸ. ਸਮਰਾ ਹਾਜ਼ਰ ਸਨ। ਵਫ਼ਦ ਵਿੱਚ ਪ੍ਰਾਜੈਕਟ ਡਿਵੈਲਪਰ ਐਂਡਰਸ ਰੇਮਬੋਲਡ ਅਤੇ ਪ੍ਰੋਜੈਕਟ ਮੈਨੇਜਰ ਯੁਵਰਾਜ ਵਰਮਾ ਸ਼ਾਮਲ ਸਨ।