ਐਸਵਾਈਐਲ ਦਾ ਖ਼ਿਆਲ ਛੱਡ ਕੇ ਹਰਿਆਣਾ ਯਮੁਨਾ-ਸ਼ਾਰਦਾ ਲਿੰਕ ਬਾਰੇ ਸੋਚੇ : ਆਪ ਆਗੂ
Published : Jul 12, 2019, 7:01 pm IST
Updated : Jul 12, 2019, 7:01 pm IST
SHARE ARTICLE
Punjab water share: Haryana should forget SYL and mull over Yamuna-Sharda option: AAP
Punjab water share: Haryana should forget SYL and mull over Yamuna-Sharda option: AAP

ਪਾਣੀਆਂ ਬਾਰੇ ਸਰਬ ਪਾਰਟੀ ਬੈਠਕ ਭੁੱਲੇ ਕੈਪਟਨ, ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਨੂੰ ਸਲਾਹ ਦਿੱਤੀ ਹੈ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦਾ ਖ਼ਿਆਲ ਛੱਡ ਕੇ ਯਮੁਨਾ-ਸ਼ਾਰਦਾ ਲਿੰਕ ਬਾਰੇ ਸੋਚਣਾ ਸ਼ੁਰੂ ਕਰੇ, ਕਿਉਂਕਿ ਐਸਵਾਈਐਲ ਨਾ ਪਹਿਲਾ ਸੰਭਵ ਸੀ ਅਤੇ ਨਾ ਹੀ ਭਵਿੱਖ ਵਿਚ ਮੁਮਕਿਨ ਹੈ।

Principal BudhramPrincipal Budhram

ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਅਤੇ ਸ਼ਰੇਆਮ ਹੋਈ ਲੁੱਟ ਬਾਰੇ ਕਾਂਗਰਸ ਵਾਂਗ ਕੇਂਦਰ ਦੀ ਵਰਤਮਾਨ ਭਾਜਪਾ ਸਰਕਾਰ ਕੋਲੋਂ ਵੀ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਭਾਜਪਾ ਨੂੰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨਜ਼ਰ ਆਉਣ ਲੱਗੀਆਂ ਹਨ ਅਤੇ ਐਸ.ਵਾਈ.ਐਲ. ਸਬੰਧੀ ਨਾ ਮੁਮਕਿਨ ਨੂੰ ਮੁਮਕਿਨ ਕਰਨ ਵਰਗੇ ਚੁਣਾਵੀਂ ਜੁਮਲੇ ਉਛਾਲਨ ਦਾ ਮਾਹੌਲ ਮਾਨਯੋਗ ਸੁਪਰੀਮ ਕੋਰਟ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਨੇ ਸਿਰਜ ਹੀ ਦਿੱਤਾ ਹੈ।

Kultar Singh SandhwanKultar Singh Sandhwan

ਪ੍ਰਿੰਸੀਪਲ ਬੁੱਧਰਾਮ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਮਾਹੌਲ ਦੇ ਮੱਦੇਨਜ਼ਰ ਆਪਣੇ ਦੋਹਰੇ ਚਿਹਰੇ 'ਤੇ ਪਰਦਾਕਸ਼ੀ ਕਰਨ ਦੀ ਚਾਲ ਨਾਲ ਭਾਜਪਾ ਦੇ ਸੱਤਾਧਾਰੀ ਭਾਈਵਾਲ ਅਕਾਲੀ ਦਲ (ਬਾਦਲ) ਨੂੰ ਪੰਜਾਬ ਦੇ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ਦਾ ਬਿਆਨਬਾਜ਼ੀ ਤੱਕ ਸੀਮਤ ਹੇਜ ਜਾਗ ਪਿਆ ਹੈ। ਜਦਕਿ ਬਾਦਲਾਂ ਨੂੰ ਇਨ੍ਹਾਂ ਮੁੱਦਿਆਂ 'ਤੇ ਪੰਜਾਬ ਦੇ ਹੱਕ 'ਚ ਲਕੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖਿੱਚਣੀ ਚਾਹੀਦੀ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਚਾਹੁਣ ਤਾਂ ਪੰਜਾਬ ਨਾਲ ਹੋਏ ਧੱਕੇ ਅਤੇ ਕਾਣੀ ਵੰਡ ਦੀ ਬੇਇਨਸਾਫ਼ੀ ਨੂੰ ਉਸੇ ਤਾਕਤ ਨਾਲ ਇਨਸਾਫ਼ 'ਚ ਬਦਲ ਸਕਦੇ ਹਨ, ਜਿਸ ਤਾਕਤ ਨਾਲ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਧੱਕੇਸ਼ਾਹੀ ਕੀਤੀ ਸੀ। 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਬਾਦਲ ਪੰਜਾਬ ਦੇ ਹਿੱਤ 'ਚ ਆਪਣੀ ਮੋਦੀ ਸਰਕਾਰ ਤੋਂ ਅਜਿਹੇ ਇਨਸਾਫ਼ ਨਹੀਂ ਲੈ ਸਕਦੇ ਤਾਂ ਹਰਸਿਮਰਤ ਕੌਰ ਬਾਦਲ ਨੂੰ ਮੋਦੀ ਦੀ ਕੈਬਨਿਟ 'ਚ ਨਹੀਂ ਰਹਿਣਾ ਚਾਹੀਦਾ।

SYL Canal SYL Canal

'ਆਪ' ਆਗੂਆਂ ਨੇ ਕਿਹਾ ਕਿ ਪੰਜਾਬ 'ਚ ਪੈਦਾ ਹੋਏ ਪਾਣੀਆਂ ਦੇ ਗੰਭੀਰ ਸੰਕਟ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਬੈਠਕ ਦਾ ਐਲਾਨ ਕਰਕੇ ਭੁੱਲ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ। ਜਿਸ ਦੌਰਾਨ ਜਿੱਥੇ ਸਾਰੀਆਂ ਪਾਰਟੀਆਂ ਆਪਣਾ-ਆਪਣਾ ਸਟੈਂਡ ਸਦਨ ਦੇ ਰਿਕਾਰਡ 'ਤੇ ਲਿਆਉਣਗੀਆਂ, ਉੱਥੇ ਕੈਪਟਨ ਅਤੇ ਬਾਦਲਾਂ ਨੂੰ ਦੱਸਣਾ ਪਵੇਗਾ ਕਿ 2016 'ਚ ਪਾਣੀਆਂ ਦੀ ਰਾਇਲਟੀ ਬਾਰੇ ਪਾਸ ਕੀਤੇ ਗਏ ਮਤੇ 'ਤੇ 2016 ਤੋਂ 2017 ਤੱਕ ਬਾਦਲਾਂ ਨੇ ਅਤੇ 2017 ਤੋਂ ਹੁਣ ਤੱਕ ਕੈਪਟਨ ਨੇ ਕੀ ਕਦਮ ਉਠਾਏ ਹਨ, ਜੋ ਨਹੀਂ ਤਾਂ ਕਿਉਂ ਨਹੀਂ?

Punjab riverRiver

ਇਸ ਸਦਨ ਦੌਰਾਨ ਹੀ ਪੰਜਾਬ ਪੁਨਰਗਠਨ ਐਕਟ ਦੀਆਂ ਪੰਜਾਬ ਵਿਰੋਧੀ 78, 79, ਅਤੇ 80 ਧਾਰਾਵਾਂ ਨੂੰ ਰੱਦ ਕਰਨ ਬਾਰੇ ਵੀ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਸਟੈਂਡ ਲਿਆ ਜਾ ਸਕਦਾ ਹੈ। 'ਆਪ' ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਬਾਰੇ ਕੋਈ ਵੀ ਫ਼ੈਸਲਾ ਉਡੀਕੇ ਬਗੈਰ ਸਭ ਤੋਂ ਪਹਿਲਾਂ ਪੰਜਾਬ ਨੂੰ ਕਾਣੀ ਵੰਡ ਰਾਹੀਂ ਹੀ ਮਿਲਿਆ ਪਾਣੀ ਦਾ ਹਿੱਸਾ ਯਕੀਨੀ  ਬਣਾਇਆ ਜਾਵੇ। ਪ੍ਰਿੰਸੀਪਲ ਬੁੱਧਰਾਮ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਦਾਅਵਾ ਕੀਤਾ ਕਿ ਦਰਿਆਵਾਂ 'ਚ ਉੱਪਰੋਂ ਹੀ ਪਾਣੀ ਦੀ ਆਮਦ (ਇਨਫਲੋ) 'ਚ ਕਮੀ ਕਾਰਨ ਹੈਡਵਰਕਸਾਂ ਅਤੇ ਦਿੱਲੀ ਨੂੰ ਤਾਂ ਕਾਣੀ ਵੰਡ ਸਮੇਂ ਬੰਨਿਆਂ ਪੂਰਾ ਪਾਣੀ ਜਾ ਰਿਹਾ ਹੈ ਅਤੇ ਕੁਦਰਤੀ ਘਟੇ ਪਾਣੀ ਦੀ ਮਾਰ ਇਕੱਲੇ ਪੰਜਾਬ ਦੇ ਹਿੱਸੇ 'ਤੇ ਪੈ ਰਹੀ ਹੈ। 'ਆਪ' ਆਗੂਆਂ ਨੇ ਦਰਿਆਵਾਂ ਦਾ ਪਾਣੀ ਨਵੇਂ ਸਿਰਿਓਂ ਦੁਬਾਰਾ ਮਾਪਣ ਦੀ ਮੰਗ ਵੀ ਉਠਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement