ਇਸ ਤਰ੍ਹਾਂ ਹੁੰਦੀ ਸੀ 400 ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੀ ਦਿੱਖ!
Published : Jul 12, 2019, 12:45 pm IST
Updated : Jul 12, 2019, 4:08 pm IST
SHARE ARTICLE
Harmandir Sahib
Harmandir Sahib

ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਤਿਆਰ ਕੀਤਾ ਮਾਡਲ

ਅੰਮ੍ਰਿਤਸਰ (ਚਰਨਜੀਤ ਅਰੋੜਾ): ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ 400 ਸਾਲ ਪੁਰਾਣਾ ਮਾਡਲ ਤਿਆਰ ਕੀਤਾ ਗਿਆ ਹੈ। ਪੇਪਰ ਤੇ ਪਲਾਸਟਿਕ ਨਾਲ ਤਿਆਰ ਕੀਤੇ ਗਏ ਇਸ ਮਾਡਲ ਦੇ ਲਈ ਗੁਰਪ੍ਰੀਤ ਸਿੰਘ ਨੂੰ ਵਰਲਡ ਬੁੱਕ ਆਫ਼ ਰਿਕਾਰਡ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

Gurpreet SinghGurpreet Singh

ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਦੁਨੀਆ ਭਰ ਵਿਚ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸੋਨੇ ਦੀ ਦਿੱਖ ਵਾਲੇ ਮਾਡਲ ਤਾਂ ਬਹੁਤ ਸਾਰੇ ਬਣੇ ਹੋਏ ਹਨ ਪਰ 400 ਸਾਲ ਪੁਰਾਣੀ ਦਿੱਖ ਵਾਲਾ ਮਾਡਲ ਪਹਿਲੀ ਵਾਰ ਤਿਆਰ ਕੀਤਾ ਗਿਆ ਹੈ, ਜਿਸ ਦੇ ਲਈ ਉਨ੍ਹਾਂ ਨੂੰ ਵਰਲਡ ਬੁੱਕ ਆਫ ਰਿਕਾਰਡ ਆਸਟ੍ਰੇਲੀਆ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

Gurudwara Models By Gurpreet SinghGurudwara Models By Gurpreet Singh

ਦੱਸ ਦਈਏ ਗੁਰਪ੍ਰੀਤ ਸਿੰਘ ਇਸ ਤੋਂ ਪਹਿਲਾਂ ਵੀ ਕਈ ਮਾਡਲ ਤਿਆਰ ਕਰ ਚੁੱਕੇ ਹਨ। ਉਨ੍ਹਾਂ ਨੇ 25 ਦਿਨਾਂ ਵਿਚ ਕਰੀਬ 200 ਘੰਟਿਆਂ ਦੀ ਮਿਹਨਤ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ। ਹੁਣ ਤੱਕ ਉਹ 10 ਗੁਰੂਆਂ ਦੇ ਜਨਮ ਅਸਥਾਨ ਸਥਿਤ ਗੁਰੂਘਰਾਂ ਅਤੇ ਦੁਨੀਆ ਦੇ 7 ਅਜ਼ੂਬਿਆਂ ਦੇ ਮਾਡਲ ਬਣਾ ਕੇ 16 ਵਿਸ਼ਵ ਤੇ 9 ਰਾਸ਼ਟਰੀ ਰਿਕਾਰਡ ਆਪਣੇ ਨਾਮ ਕਰ ਚੁੱਕੇ ਹਨ।

ਦੇਖੋ ਵੀਡੀਓ:  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement