ਓ.ਪੀ. ਸੋਨੀ ਕੋਰੋਨਾ ਪੀੜਤ ਮਰੀਜ਼ ਦਾ ਸਫਲਤਾਪੂਰਵਕ ਡਾਇਲਸਿਸ ਕਰਨ ਦੀ ਭਰਪੂਰ ਸ਼ਲਾਘਾ
Published : Jul 12, 2020, 7:22 pm IST
Updated : Jul 12, 2020, 7:22 pm IST
SHARE ARTICLE
 file photo
file photo

ਕੋਵਿਡ-19 ਦੀ ਰੋਕਥਾਮ ਅਤੇ ਇਸ ਤੋਂ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਰਜਿੰਦਰਾ ਹਸਪਤਾਲ,

ਚੰਡੀਗੜ੍ਹ: ਕੋਵਿਡ-19 ਦੀ ਰੋਕਥਾਮ ਅਤੇ ਇਸ ਤੋਂ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਰਜਿੰਦਰਾ ਹਸਪਤਾਲ, ਪਟਿਆਲਾ ਦੇ ਮੈਡੀਸਨ ਵਿਭਾਗ ਵੱਲੋਂ ਕੋਵਿਡ-19 ਤੋਂ ਪੀੜਤ ਮਰੀਜ਼ ਦਾ ਆਈਸੋਲੇਸ਼ਨ ਸਹੂਲਤ ਵਿੱਚ ਸਫਲਤਾਪੂਰਵਕ ਪਹਿਲਾ ਡਾਇਲਸਿਸ ਪੂਰਾ ਕੀਤਾ ਗਿਆ ਹੈ।

Corona VirusCorona Virus

ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਡਾਇਲਸਿਸ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

Om Parkash SoniOm Parkash Soni

ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ ਜਿਨ੍ਹਾਂ  ਨੂੰ ਗੁਰਦੇ ਫੇਲ ਹੋਣ ਕਾਰਨ ਡਾਇਲਸਿਸ ਕਰਵਾਉਣਾ ਪੈਂਦਾ ਹੈ ਅਤੇ ਜੋ ਕੋਰੋਨਾ ਤੋਂ ਵੀ ਪੀੜਤ ਹਨ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵੱਖਰੀਆਂ ਡਾਇਲਸਿਸ ਸਹੂਲਤਾਂ ਸ਼ੁਰੂ ਹੋ ਜਾਣ ਨਾਲ ਬਹੁਤ ਰਾਹਤ ਮਿਲੇਗੀ।

CoronavirusCoronavirus

ਉਨ੍ਹਾਂ ਇਸ ਪ੍ਰਾਪਤੀ ਲਈ ਰਜਿੰਦਰਾ ਹਸਪਤਾਲ, ਪਟਿਆਲਾ ਦੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਲਈ ਕੋਵਿਡ 19 ਉਤੇ ਮਿਸ਼ਨ ਫਤਿਹ ਤਹਿਤ ਜਿੱਤ ਹਾਸਲ ਕਰਨ ਵਿਚ ਸਹਾਇਕ ਸਿੱਧ  ਹੋਵੇਗੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement