
ਪੰਜਾਬ ਪੁਲੀਸ ਨੇ ਇੰਦੌਰ ਤੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਚੰਡੀਗੜ੍ਹ: ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਵਾਇਰਲ ਵੀਡੀਓ ਵਿਚ ਔਰਤਾਂ ਦਾ ਅਪਮਾਨ ਕਰਨ ਤੇ ਭੜਕਾਹਟ ਪੈਦਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ। ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਸਵੇਰੇ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ 11 ਜਵਾਨਾਂ 'ਤੇ ਆਧਾਰਤ ਪੰਜਾਬ ਪੁਲੀਸ ਦੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ ਹੈ।
Sudhir Suri
ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ਾਂ ਵਿਚ ਸੁਧੀਰ ਸੂਰੀ ਦੀ ਭਾਰੀ ਅਲੋਚਨਾ ਹੋਈ। ਇਸ ਦੌਰਾਨ ਜੰਡਿਆਲਾ ਪੁਲਿਸ ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।
Dinkar Gupta
ਡੀਜੀਪੀ ਗੁਪਤਾ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਜਾਂਚ ਬਿਊਰੋ ਨੂੰ ਵੀ ਨਿਰਦੇਸ਼ ਦਿੱਤੇ ਸੀ ਕਿ ਵੀਡੀਓ ਕਲਿੱਪ ਦੀ ਜਾਂਚ ਜਲਦ ਤੋਂ ਜਲਦ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਅਪਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਿਆ ਹੈ। ਡੀਜੀਪੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਪੁਲਿਸ ਦੀਆਂ ਦੋ ਟੀਮਾਂ ਨੂੰ ਇੰਦੌਰ ਭੇਜਣ ਸਮੇਂ ਮੱਧ ਪ੍ਰਦੇਸ਼ ਦੇ ਆਪਣੇ ਹਮਰੁਤਬਾ ਵਿਵੇਕ ਜੋਹਰੀ ਨਾਲ ਨਿੱਜੀ ਤੌਰ 'ਤੇ ਗੱਲ ਕੀਤੀ ਸੀ।