ਸ਼੍ਰੋਮਣੀ ਕਮੇਟੀ ਵਲੋਂ ਧਰਮੀ ਫ਼ੌਜੀਆਂ ਨੂੰ ਅਣਗੋਲਿਆਂ ਕਰਨਾ ਮੰਦਭਾਗਾ : ਧਰਮੀ ਫ਼ੌਜੀ
Published : Jul 12, 2020, 9:52 am IST
Updated : Jul 12, 2020, 9:52 am IST
SHARE ARTICLE
File
File

ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੌਮੀ ਪ੍ਰਧਾਨ ਬਲਦੇਵ ਸਿੰਘ .....

ਧਾਰੀਵਾਲ, 11 ਜੁਲਾਈ (ਇੰਦਰ ਜੀਤ): ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪਰ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਧਾਰੀਵਾਲ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਅਵਤਾਰ ਸਿੰਘ ਮੱਕੜ ਵਲੋਂ 2009 ਵਿਚ ਬੈਰਕਾਂ ਛੱਡ ਕੇ ਅੰਮ੍ਰਿਤਸਰ ਵਲ ਕੂਚ ਕਰਨ ਵਾਲੇ ਸਾਰੇ ਫ਼ੌਜੀਆਂ ਨੂੰ ਧਰਮੀ ਫ਼ੌਜੀ ਐਲਾਨ ਕੇ ਸ਼ਹੀਦਾਂ ਦੇ ਪ੍ਰਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਜੇਲਾਂ ਕੱਟਣ ਵਾਲਿਆਂ ਨੂੰ 51-51 ਹਜ਼ਾਰ ਰੁਪਏ ਦੀ ਸਹਾਇਤਾ ਜਾਰੀ ਕੀਤੀ ਸੀ।

FileFile

ਧਰਮੀ ਫ਼ੌਜੀਆਂ ਨੇ ਦਸਿਆ ਕਿ 5 ਨਵੰਬਰ 2016 ਵਿਚ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਅਹੁਦਾ ਸੰਭਾਲਦਿਆਂ ਹੀ ਧਰਮੀ ਫ਼ੌਜੀਆਂ ਦੀਆਂ ਮੰਜ਼ੂਰ ਮੰਗਾਂ ਬੰਦ ਕਰ ਦਿਤੀਆਂ ਜਿਸ ਸਬੰਧੀ ਵਾਰ-ਵਾਰ ਮੀਟਿੰਗਾਂ ਕਰਨ ਉਪਰੰਤ ਵੀ ਮੰਗਾਂ ਲਾਗੂ ਨਾ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਵਲੋਂ ਧਰਮੀ ਫ਼ੌਜੀਆਂ ਦੇ ਰੀਕਾਰਡ ਦੀ ਜਾਂਚ ਕਰਨ ਲਈ ਕੈਪਟਨ ਦਲਬੀਰ ਸਿੰਘ ਨੂੰ ਜ਼ੁੰਮੇਵਾਰੀ ਸੌਂਪੀ ਅਤੇ ਉਨ੍ਹਾਂ ਤੋਂ ਬਾਅਦ ਟਾਸਕ ਫ਼ੋਰਸ ਦੇ ਕੁਲਵੰਤ ਸਿੰਘ ਨੂੰ ਇਹ ਜ਼ੁੰਮੇਵਾਰੀ ਨਿਭਾਉਂਦੇ ਹੋਏ 2009 ਤੋਂ ਹੁਣ ਤਕ ਲਗਭਗ 1800 ਧਰਮੀ ਫ਼ੌਜੀਆਂ ਦੇ ਸਜ਼ਾ ਦੇ ਸਬੂਤ ਦੇ ਕਾਗ਼ਜ਼ ਐਸ.ਜੀ.ਪੀ.ਸੀ. ਦੀ ਟਰੱਸਟ ਬ੍ਰਾਂਚ ਦੇ ਕੰਪਿਊਟਰ ਵਿਚ ਦਰਜ ਕਰਵਾਏ ਹਨ।

ਧਰਮੀ ਫ਼ੌਜੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਮੀ ਫ਼ੌਜੀਆਂ ਦੀਆਂ ਸਿੱਖ ਕੌਮ ਪ੍ਰਤੀ ਕੀਤੀਆਂ ਕੁਰਬਾਨੀ ਦਾ ਮਜ਼ਾਕ ਉਡਾ ਕੇ ਸਿਰਫ਼ 285 ਹੀ ਧਰਮੀ ਫ਼ੌਜੀ ਐਲਾਨ ਰਹੇ ਹਨ। ਧਰਮੀ ਫ਼ੌਜੀਆਂ ਨੇ ਕਿਹਾ ਕਿ ਜੇਕਰ ਕੋਈ ਹੱਲ ਨਾ ਹੋਇਆ ਤਾਂ ਐਸੋਸੀਏਸ਼ਨ ਵਲੋਂ ਕੀਤੀ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜ਼ੁੰਮੇਵਾਰ ਹੋਵੇਗੀ। ਇਸ ਮੌਕੇ ਪੰਜਾਬ ਪ੍ਰਧਾਨ ਮੇਵਾ ਸਿੰਘ ਛੋਟੇਪਰ, ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ, ਕੈਸ਼ੀਅਰ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਸਿੰਘ, ਸ਼ਹੀਦ ਬਲਬੀਰ ਸਿੰਘ ਦਾ ਪ੍ਰਵਾਰ, ਬਲਵਿੰਦਰ ਸਿੰਘ, ਜੋਗਾ ਸਿੰਘ, ਸੁਰਿੰਦਰ ਸਿੰਘ ਅਤੇ ਮਨਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement