ਪੰਜਾਬ ਪੁਲਿਸ ਨੇ ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਨੂੰ ਇੰਦੌਰ ਤੋਂ ਕੀਤਾ ਕਾਬੂ
Published : Jul 12, 2020, 6:21 pm IST
Updated : Jul 12, 2020, 6:21 pm IST
SHARE ARTICLE
FILE PHOTO
FILE PHOTO

ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ...

ਚੰਡੀਗੜ੍ਹ: ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

Sudhir SuriSudhir Suri

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਇੱਕ ਮੁਹਿੰਮ ਚਲਾਈ ਗਈ ਸੀ।

DGP Dinkar GuptaDGP Dinkar Gupta

ਜਿਸਦੇ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਮ ਦੀ ਵਰਤੋਂ ਕਰਕੇ  ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ  ਕੀਤਾ ਗਿਆ ਹੈ।

FacebookFacebook

ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ. 208, ਆਈ ਪੀ ਸੀ  ਦੀ ਧਾਰਾ 153-ਏ, 354 ਏ, 509 ਅਤੇ 67 ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

DgpDGP Dinkar Gupta

ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਦੇ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਦੇ ਆਦੇਸ਼ ਦਿੱਤੇ ।

DGP Dinkar GuptaDGP Dinkar Gupta

ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਪਾਸੋਂ ਜਲਦੀ ਤੋਂ ਜਲਦੀ ਕਲਿੱਪ ਦੀ ਜਾਂਚ ਕਰਵਾਈ  ਜਾਵੇ। ਇਸ ਤੋਂ ਬਾਅਦ ਦੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਸਫਲਤਾਪੂਰਵਕ ਚਲਾਇਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਉਸਨੇ ਦੋ ਪੁਲਿਸ ਟੀਮਾਂ ਨੂੰ ਇੰਦੌਰ ਭੇਜਣ ਸਮੇਂ ਮੱਧ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਅਧਿਕਾਰੀ ਵਿਵੇਕ ਜੋਹਰੀ ਨਾਲ ਨਿੱਜੀ ਤੌਰ 'ਤੇ ਗੱਲ ਕੀਤੀ ਸੀ। 1 ਡੀਐਸਪੀ (ਔਰਤਾਂ ਵਿਰੁੱਧ ਅਪਰਾਧ) ਹਰੀਸ਼ ਬਹਿਲ, 2 ਐਸ.ਆਈ, 3 ਏ.ਐਸ.ਆਈ ਅਤੇ 5 ਕਾਂਸਟੇਬਲਾਂ ਵਾਲੀਆਂ ਟੀਮਾਂ ਨੇ ਇੰਦੌਰ ਪਹੁੰਚਣ ਲਈ 21 ਘੰਟਿਆਂ ਲਈ ਬਿਨਾਂ ਲਗਾਤਾਰ ਸਫਰ ਕਰਨ ਪਿੱਛੋਂ ਸੂਰੀ ਨੂੰ ਦਬੋਚਿਆ।

ਪੰਜਾਬ ਪੁਲਿਸ ਹੁਣ ਜ਼ਮਾਨਤ ਰੱਦ ਕਰਨ ਸਬੰਧੀ ਅਰਜ਼ੀਆਂ ਲਈ ਸਬੰਧਤ ਨਿਆਂਇਕ ਅਦਾਲਤਾਂ ਵਿਚ ਜਾ ਰਹੀ ਹੈ ਜਿਥੇ ਸੂਰੀ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ।

ਡੀਜੀਪੀ ਨੇ  ਆਪਣੇ ਭਾਸ਼ਣਾਂ, ਬਿਆਨਾਂ, ਲੇਖਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਪੋਸਟਾਂ ਆਦਿ ਜ਼ਰੀਏ ਕਿਸੇ ਵੀ ਵਿਅਕਤੀ ਜਾਂ ਸੰਸਥਾਵਾਂ ਵਿਰੁੱਧ ਫਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਵਿਰੁੱਧ ਪੁਲਿਸ ਦੀ ਨਾ ਬਰਦਾਸ਼ਤ ਕਰਨਯੋਗ ਵਤੀਰਾ ਅਖ਼ਤਿਆਰ ਕਰਨ ਵਾਲੀ ਨੀਤੀ ਉੱਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਔਰਤਾਂ ਦੇ ਮਾਣ, ਸੁਰੱਖਿਆ ਪ੍ਰਤੀ ਅਤਿ ਸੰਵੇਦਨਸ਼ੀਲ ਹੈ ਅਤੇ ਔਰਤ ਦੇ ਕਿਰਦਾਰ 'ਤੇ ਚਿੱਕੜ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement