ਕਿਸਾਨਾਂ ਦੇ ਹੌਂਸਲੇ ਬੁਲੰਦ, ਕਾਰਗਿਲ ਅਤੇ ਲੱਦਾਖ਼ ’ਚ ਲਹਿਰਾਇਆ ਕਿਸਾਨੀ ਝੰਡਾ
Published : Jul 12, 2021, 8:20 am IST
Updated : Jul 12, 2021, 8:20 am IST
SHARE ARTICLE
Farmers Protest
Farmers Protest

ਸਿੰਘੂ-ਬਾਰਡਰ ’ਤੇ ਅੱਗ ਲੱਗਣ ਕਾਰਨ ਕਿਸਾਨਾਂ ਦੇ ਤੰਬੂਆਂ ਦਾ ਹੋਇਆ ਨੁਕਸਾਨ

ਲੁਧਿਆਣਾ (ਪ੍ਰਮੋਦ ਕੌਸ਼ਲ) - ਕਿਸਾਨ ਅੰਦੋਲਨ ਵਿਚ ਕਿਸਾਨ ਅਤੇ ਕਿਸਾਨ ਹਮਾਇਤੀ ਆਪੋ ਅਪਣੇ ਤਰੀਕਿਆਂ ਨਾਲ ਸਹਿਯੋਗ ਦੇਣ ਤੋਂ ਬਿਲਕੁਲ ਵੀ ਪਿਛੇ ਨਹੀਂ ਰਹਿ ਰਹੇ। ਕਾਰਗਿਲ ਅਤੇ ਲੱਦਾਖ਼ ਵਿਖੇ ਕਿਸਾਨੀ ਝੰਡਾ ਲਹਿਰਾਇਆ ਗਿਆ। ਪ੍ਰਾਗਰੈਸਿਵ ਫ਼ਾਰਮਰਜ਼ ਫ਼ਰੰਟ ਵਲੋਂ ਇਹ ਝੰਡਾ ਲਹਿਰਾਇਆ ਗਿਆ ਜਿਸ ਦੀ ਸ਼ਲਾਘਾ ਵੀ ਕੀਤੀ ਗਈ ਹੈ। ਵੱਖੋ-ਵਖਰੇ ਵਿਲੱਖਣ ਤਰੀਕਿਆਂ ਨਾਲ ਕਿਸਾਨ-ਅੰਦੋਲਨ ਦੇ ਸਮਰਥਕ ਆਵਾਜ਼ ਉਠਾ ਰਹੇ ਹਨ। 

Photo

ਉਧਰ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਵਲੋਂ ਭਾਜਪਾ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਜਾਰੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਵੱਖ-ਵੱਖ ਥਾਵਾਂ ’ਤੇ ਕਾਲੀਆਂ-ਝੰਡੀਆਂ ਨਾਲ ਭਾਜਪਾ ਆਗੂਆਂ ਵਿਰੁਧ ਵਿਰੋਧ-ਪ੍ਰਦਰਸ਼ਨ ਹੋਏ। ਧਨੌਲਾ-ਬਰਨਾਲਾ (ਪੰਜਾਬ) ਵਿਚ ਕਿਸਾਨਾਂ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵਿਰੁਧ ਰੋਸ-ਪ੍ਰਦਰਸ਼ਨ ਕਰਦਿਆਂ ਪ੍ਰੈੱਸ ਕਾਨਫ਼ਰੰਸ ਵੀ ਕੀਤੀ। 

Harjeet Singh GrewalHarjeet Singh Grewal

ਜ਼ਿਕਰਯੋਗ ਹੈ ਕਿ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਕਿਸਾਨਾਂ ਪ੍ਰਤੀ ਮੰਦੀ ਸ਼ਬਦਾਵਲੀ ਕਾਰਨ ਉਹ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਲਗਾਤਾਰ ਸਾਹਮਣਾ ਕਰ ਰਹੇ ਹਨ। ਹਰਿਆਣਾ ਦੇ ਫ਼ਤਿਆਬਾਦ ਵਿਚ ਭਾਜਪਾ ਐਮਪੀ ਸੁਨੀਤਾ ਦੁੱਗਲ ਦਾ ਜ਼ਬਰਦਸਤ ਵਿਰੋਧ ਹੋਇਆ। ਕਿਸਾਨਾਂ ਦੇ ਸ਼ਾਂਤਮਈ ਅਤੇ ਵਿਸ਼ਾਲ ਇਕੱਠ ਨੇ ਭਾਜਪਾ ਆਗੂ ਵਿਰੁਧ  ਜ਼ੋਰਦਾਰ ਰੋਸ-ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ - ਗਰਮੀ ਨਾਲ ਜੂਝ ਰਿਹਾ ਅਮਰੀਕਾ, ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ

ਰਾਜਸਥਾਨ ਦੇ ਗੰਗਾਨਗਰ ਵਿਚ ਵੀ ਭਾਜਪਾ ਆਗੂਆਂ ਦੀ ਇਕ ਮੀਟਿੰਗ ਦੌਰਾਨ ਕਿਸਾਨਾਂ ਵਲੋਂ ਕਾਲੇ-ਝੰਡਿਆਂ ਨਾਲ ਸ਼ਾਂਤਮਈ ਰੋਸ-ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਐਮਐਲਏ ਪਿਆਰੇ ਲਾਲ, ਰਾਮਪ੍ਰਤਾਪ ਅਤੇ ਵਨੀਤਾ ਅਹੂਜਾ ਵਿਰੁਧ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨਾਂ ਦੇ ਬੀਤੀ ਰਾਤ ਟੈਂਟਾਂ ਵਿਚ ਲੱਗੀ ਅੱਗ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Photo

ਅੱਗ ਕਾਰਨ ਕਈ ਟੈਂਟ ਸੁਆਹ ਹੋ ਗਏ ਤੇ ਉਨ੍ਹਾਂ ਵਿਚ ਰਖਿਆ ਸਾਰਾ ਸਾਮਾਨ ਵੀ ਸੜ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਅੱਗ ਕਾਰਨ ਗੱਦੇ, ਰਸੋਈ ਦਾ ਸਮਾਨ, ਪਾਣੀ ਦੀਆਂ ਬੋਤਲਾਂ ਤੇ ਪੱਖੇ-ਕੂਲਰ ਸੜ ਗਏ। ਅੱਗ ਦੇ ਕਾਰਨ ਦਾ ਪਤਾ ਨਹੀਂ ਲੱਗਿਆ। ਸੋਨੀਪਤ-ਹਰਿਆਣਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਗਾਜ਼ੀਪੁਰ ਬਾਰਡਰ ਪਹੁੰਚਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement