ਜਬਰ ਜਨਾਹ ਮਾਮਲਾ: ਸਿਮਰਜੀਤ ਬੈਂਸ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ 
Published : Jul 12, 2021, 12:31 pm IST
Updated : Jul 12, 2021, 12:31 pm IST
SHARE ARTICLE
Simarjeet Singh Bains
Simarjeet Singh Bains

ਸਿਮਰਜੀਤ ਬੈਂਸ ਨੇ ਅਜੇ ਤੱਕ ਕੋਈ ਵੀ ਪ੍ਰਤੀਕਰਮ ਨਹੀਂ ਦਿੱਤਾ ਹੈ। 

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸਿਮਰਜੀਤ ਬੈਂਸ ਖਿਲਾਫ਼ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ਵਿਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਪਰ ਅਜੇ ਤੱਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਸਿਮਰਜੀਤ ਬੈਂਸ ਨੇ ਅਜੇ ਤੱਕ ਕੋਈ ਵੀ ਪ੍ਰਤੀਕਰਮ ਨਹੀਂ ਦਿੱਤਾ ਹੈ। 

Rape CaseRape Case

ਇਹ ਵੀ ਪੜ੍ਹੋ -  ਦੁਨੀਆ ਦੇ ਨੰਬਰ-1 ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੇ ਰਚਿਆ ਇਤਿਹਾਸ

ਸਿਮਰਜੀਤ ਬੈਂਸ ’ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਮਹਿਲਾ ਵੱਲੋਂ ਪਾਈ ਗਈ ਪਟੀਸ਼ਨ 'ਤੇ ਲੁਧਿਆਣਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਲੁਧਿਆਣਾ ਪੁਲਿਸ ਨੂੰ ਇਸ ਮਾਮਲੇ ਵਿਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਫ਼ੈਸਲੇ ਨਾਲ ਬੈਂਸ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਰਿਹਾ ਹੈ। 

Simarjeet Singh BainsSimarjeet Singh Bains

ਹੋਰ ਵੀ ਪੜ੍ਹੋ -  ਦੁਖਦਾਈ ਖ਼ਬਰ: ਦਿੱਲੀ ਬਾਰਡਰ ’ਤੇ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਇਲਜ਼ਾਮ ਲਗਾਏ ਸਨ ਕਿ ਬੈਂਸ ਨੇ ਉਸ ਨਾਲ ਬਲਾਤਕਾਰ ਹੀ ਨਹੀਂ ਕੀਤਾ ਸਗੋਂ ਉਸ ਨੂੰ ਧਮਕਾਇਆ ਕਿ ਜੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵੇਂ ਬੇਟਿਆਂ ਨੂੰ ਮੁਸ਼ਕਿਲਾਂ ਪੇਸ਼ ਆਉਣਗੀਆਂ। ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿਚ ਪੁਲਿਸ ਡਿਵੀਜ਼ਨ ਨੰਬਰ 6 ਦੇ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਬੈਂਸ ਵਿਰੁੱਧ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰਨ ਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜੀ ਜਾਵੇ। ਅਦਾਲਤ ਨੇ ਆਪਣੇ ਅੱਜ ਦੇ ਹੁਕਮਾਂ ਦੀ ਕਾਪੀ ਵੀ ਐਸਐਚਓ ਨੂੰ ਭੇਜਣ ਲਈ ਕਿਹਾ ਹੈ।ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ 15 ਜੁਲਾਈ ਤਕ ਪੁਲਿਸ ਤੋਂ ‘ਕੰਪਲਾਇੰਸ ਰਿਪੋਰਟ’ ਮੰਗ ਲਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement