
ਫਾਰਚੂਨਰ ਦਾ ਡਰਾਈਵਰ ਗੱਡੀ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ।
ਅੰਮ੍ਰਿਤਸਰ : ਝਬਾਲ ਨੇੜੇ ਭਿੱਖੀਵਿੰਡ ਰੋਡ 'ਤੇ ਬੀਤੀ ਰਾਤ ਇਕ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਭਰਾਵਾਂ ਸਮੇਤ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਤੇ ਮੋਟਰ ਸਾਈਕਲ ਦੇ ਪਰਖੱਚੇ ਉੱਡ ਗਏ।
Tragic accident
ਮਿਲੀ ਜਾਣਕਾਰੀ ਅਨੁਸਾਰ ਮੋਟਰਾਸਈਕਲ 'ਤੇ 4 ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਪਹਿਚਾਣ ਸੋਨੂੰ, ਕੀਤੂ ਪੁੱਤਰ ਚਰਨ ਸਿੰਘ ਵਾਸੀ ਫਗਵਾੜਾ, ਰਮਨਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਝਬਾਲ ਅਤੇ ਲਵਪ੍ਰੀਤ ਪੁੱਤਰ ਰਣਦੀਪ ਸਿੰਘ ਭਿੱਖੀਵਿੰਡ ਸਾਈਡ ਵਜੋਂ ਹੋਈ ਹੈ। ਇਹ ਨੌਜਵਾਨ ਸਾਈਡ ਤੋਂ ਆ ਰਹੇ ਸਨ।
Tragic accident
ਜਿਨ੍ਹਾਂ ਨੂੰ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਫਾਰਚੂਨਰ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਚਾਰੇ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਫਾਰਚੂਨਰ ਦਾ ਡਰਾਈਵਰ ਗੱਡੀ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ।
Tragic accident