ਬਲੌਂਗੀ ਗਊਸ਼ਾਲਾ ਦੀ ਜ਼ਮੀਨ ਲੀਜ਼ ਦਾ ਮਾਮਲਾ : ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
Published : Jul 12, 2022, 3:37 pm IST
Updated : Jul 12, 2022, 3:37 pm IST
SHARE ARTICLE
Balongi Gaushala land lease case
Balongi Gaushala land lease case

28 ਜੁਲਾਈ ਤੱਕ ਅਦਾਲਤ ਨੇ ਮਾਮਲੇ ਨੂੰ ਜਿਉਂ ਦਾ ਤਿਉਂ ਰੱਖਣ ਦਾ ਦਿਤਾ ਹੁਕਮ

ਮੁਹਾਲੀ : ਬਲੌਂਗੀ ਗਊਸ਼ਾਲਾ ਦੀ ਜ਼ਮੀਨ ਲੀਜ਼ ਮਾਮਲੇ ਵਿਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਅਗਲੇ ਹੁਕਮਾਂ ਤੱਕ ਜਿਉਂ ਦਾ ਤਿਉਂ ਰੱਖਿਆ ਜਾਵੇ।

Punjab and Haryana High CourtPunjab and Haryana High Court

ਦੱਸਣਯੋਗ ਹੈ ਕਿ ਬਾਲ ਗੋਪਾਲ ਗਊਸ਼ਾਲਾ ਬਲੌਂਗੀ  ਦੀ ਜ਼ਮੀਨ ਦੀ ਲੀਜ਼ ਪੰਜਾਬ ਸਰਕਾਰ ਨੇ ਰੱਦ ਕਰ ਦਿੱਤੀ ਸੀ ਜਿਸ 'ਤੇ ਹੁਣ 28 ਜੁਲਾਈ ਤਕ ਅਦਾਲਤ ਨੇ ਮਾਮਲੇ ਨੂੰ ਜਿਉਂ ਦਾ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ। ਬੀਤੇ ਕੱਲ ਇਸ ਮਾਮਲੇ ਵਿਚ ਪੰਜਾਬ ਪੁਲਿਸ ਉਸ ਜ਼ਮੀਨ ਦਾ ਕਬਜ਼ਾ ਲੈਣ ਗਈ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਹੀ ਵਾਪਸ ਆਉਣਾ ਪਿਆ।

Health minister balbir singh sidhuHealth minister balbir singh sidhu

ਜ਼ਿਕਰਯੋਗ ਹੈ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬਾਲ ਗੋਪਾਲ ਗਊ ਬਸੇਰਾ ਟਰੱਸਟ ਦੇ ਨਾਂ ’ਤੇ ਪਿੰਡ ਬਲੌਂਗੀ ਦੀ 10 ਏਕੜ ਚਾਰ ਕਨਾਲ ਇਕ ਮਰਲਾ ਜ਼ਮੀਨ ਪੰਚਾਇਤ ਨੇ 33 ਸਾਲ ਦੀ ਲੀਜ਼ ’ਤੇ ਦਿੱਤੀ ਸੀ ਪਰ ਇਹ ਲੀਜ਼ ਪੰਚਾਇਤ ਵਿਭਾਗ ਪੰਜਾਬ ਨੇ ਰੱਦ ਕਰ ਦਿੱਤੀ ਹੈ ਜਿਸ ਤੋਂ ਬਾਅਦ ਇਹ ਮਾਮਲਾ ਹਾਈ ਕੋਰਟ 'ਚ ਪਹੁੰਚ ਗਿਆ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਸੀ ਕਿ ਸਾਬਕਾ ਕਾਂਗਰਸ ਸਰਕਾਰ ਦੌਰਾਨ ਸੱਤਾ ਦੇ ਨਸ਼ੇ 'ਚ ਚੂਰ ਸਾਬਕਾ ਸਿਹਤ ਮੰਤਰੀ ਨੇ ਪਿੰਡ ਬਲੌਂਗੀ ਦੀ 250 ਕਰੋੜ ਦੀ ਜ਼ਮੀਨ ਨਾਜਾਇਜ਼ ਤੌਰ ’ਤੇ ਆਪਣੇ ਨਾਂ ਕਰਵਾਈ ਸੀ।

ਦਾਊਂ ਨੇ ਦਾਅਵਾ ਕੀਤਾ ਕਿ ਬਲਬੀਰ ਸਿੱਧੂ ਕੋਲ ਉਹ ਪੱਤਰ ਵੀ ਹੈ, ਜੋ ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਕੇ ਕਿਹਾ ਹੈ ਕਿ ਜੇਕਰ ਜ਼ਮੀਨ ਉਨ੍ਹਾਂ ਦੇ ਟਰੱਸਟ ਦੇ ਨਾਂ 'ਤੇ ਰਜਿਸਟਰਡ ਨਾ ਕਰਵਾਈ ਗਈ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਧਰ, ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਗਊਸ਼ਾਲਾ ਜ਼ਮੀਨ ਦੀ ਲੀਜ਼ ਰੱਦ ਕੀਤੀ ਹੈ। ਜਿਸ ਦੇ ਚਲਦਿਆਂ ਬਲਬੀਰ ਸਿੰਘ ਸਿੱਧੂ ਨੇ ਸਰਕਾਰ ਦੇ ਹੁਕਮਾਂ ਖ਼ਿਲਾਫ਼ ਅਦਾਲਤ ਤੱਕ ਪਹੁੰਚ ਕੀਤੀ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement