ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ 'ਚ 1 ਕਿਲੋਵਾਟ ਦੀ ਸ਼ਰਤ ਹਟਾਈ, SC ਵਰਗ ਨੂੰ 600 ਯੂਨਿਟ ਬਿਜਲੀ ਮੁਫਤ
Published : Jul 12, 2022, 2:48 pm IST
Updated : Jul 12, 2022, 4:06 pm IST
SHARE ARTICLE
 Punjab government removes condition of 1 kW in free electricity
Punjab government removes condition of 1 kW in free electricity

ਹੁਣ 1 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ

 

ਮੁਹਾਲੀ - ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਆਉਂਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਦੂਜੇ ਪਾਸੇ, SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ। 

Bhagwant mann Bhagwant mann

ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਬਣ ਜਾਂਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫਤ ਮਿਲਣਗੇ।

electricity electricity

ਦਰਅਸਲ, ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰੇਕ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।
ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿਚ ਅਨੁਸੂਚਿਤ ਜਾਤੀ (ਐਸ.ਸੀ.), ਪਛੜੀ ਸ਼੍ਰੇਣੀ (ਬੀ.ਸੀ.) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਕਿੰਨਾ ਵੀ ਕਿਲੋਵਾਟ ਦਾ ਹੋਵੇ, ਉਨ੍ਹਾਂ ਨੂੰ ਹਰ ਹਾਲਤ ਵਿਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement