ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ 'ਤੇ ਕਰੇਗੀ ਖ਼ਤਮ : ਕੁਲਦੀਪ ਸਿੰਘ ਧਾਲੀਵਾਲ
Published : Jul 12, 2022, 7:08 pm IST
Updated : Jul 12, 2022, 7:21 pm IST
SHARE ARTICLE
Photo
Photo

ਕਿਹਾ, ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਹੋਵੇਗੀ ਜਾਂਚ

 

ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਤੇ ਆਧੁਨਿਕ ਤਰੀਕਿਆਂ ਨਾਲ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਜਿੱਥੇ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ ਉੱਥੇ ਹੀ ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਖ਼ਤਮ ਕਰੇਗੀ। ਖੇਤੀ ਸੈਕਟਰ ਵਿਚਲੇ ਹਰ ਮਾਫ਼ੀਏ ਨੂੰ ਨੱਥ ਪਾਈ ਜਾਵੇਗੀ। ਨਰਮਾ ਪੱਟੀ ਦੇ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।

 

PHOTOPHOTO

 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜੋਧਪੁਰ ਰੋਮਾਣਾ, ਫੁੱਲੋ ਮਿੱਠੀ, ਪੱਕਾ ਕਲਾਂ, ਦੁਨੇਵਾਲਾ, ਤਰਖਾਣਵਾਲੇ ਅਤੇ ਗੁਰੂਸਰਸੈਣੇ ਵਾਲਾ ਦੇ ਖੇਤਾਂ ਚ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਸਰਵੇਖਣ ਕਰਨ ਮੌਕੇ ਕੀਤਾ। ਵਧੀਕ ਮੁੱਖ ਸਕੱਤਰ ਵਿਕਾਸ  ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਖੇਤੀਬਾੜੀ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। 

 

PHOTOPHOTO

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਸਫ਼ਲ ਬਣਾਉਣ ਲਈ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਫ਼ਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦੇ ਧਿਆਨ ਚ ਲਿਆਉਣ ਤੇ ਕਈ ਪੈਟਰੋਲ ਪੰਪ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਲੋੜੀਂਦੀ ਇੱਕ ਵਸਤੂ ਦੇ ਨਾਲ ਕਈ ਹੋਰ ਜਬਰੀ ਵਸਤੂਆਂ ਵੀ ਖ਼ਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਉੱਤੇ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਅਜਿਹੇ ਵਿਕਰੇਤਾਵਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦਾ ਲਾਇਸੰਸ ਰੱਦ ਕੀਤਾ ਜਾਵੇ। 

 

PHOTOPHOTO

 

ਇਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰੇਕ ਪੱਖ ਤੋਂ ਉਨ੍ਹਾਂ ਨਾਲ ਚੱਟਾਨ ਵਾਂਗ ਨਾਲ ਖੜ੍ਹੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿਚੋਂ ਕੱਢਣ ਲਈ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਚੋਂ ਬਾਹਰ ਕੱਢਣ ਅਤੇ ਖੇਤੀਬਾੜੀ ਨੂੰ ਵੱਖ-ਵੱਖ ਆਧੁਨਿਕ ਤਰੀਕਿਆਂ ਨਾਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਪਰਾਲੇ ਜਾਰੀ ਹਨ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਵਲੋਂ ਮੁੜ 28 ਜੁਲਾਈ ਨੂੰ ਨਰਮੇ ਦੀ ਫ਼ਸਲ ਨਾਲ ਸਬੰਧਤ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾਵੇਗਾ।  

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਤਿੰਨ ਮੈਂਬਰੀ ਫਲਾਇੰਗ ਸਕਿਊਅਰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਲਦ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਬਣਾਈ ਗਈਆਂ ਵੱਖ-ਵੱਖ 230 ਟੀਮਾਂ ਵਲੋਂ ਅੱਜ 757 ਥਾਵਾਂ ਤੇ ਜਾ ਕੇ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ 370 ਥਾਵਾਂ ਤੇ ਚਿੱਟਾ ਮੱਛਰ ਤੇ 14 ਥਾਵਾਂ ਤੇ ਨਾ ਮਾਤਰ ਗੁਲਾਬੀ ਸੁੰਡੀ ਦਾ ਅਸਰ ਦੇਖਣ ਨੂੰ ਮਿਲਿਆ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੋਈ ਵੀ ਵਿਕਰੇਤਾ ਨਕਲੀ ਕੀਟਨਾਸ਼ਕ ਦਵਾਈ ਜਾਂ ਨਿਰਧਾਰਤ ਰੇਟਾਂ ਤੋਂ ਵੱਧ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿੱਚ ਕੈਬਨਿਟ ਮੰਤਰੀ ਵਲੋਂ ਮਾਲਵਾ ਪੱਟੀ ਦੇ ਨਰਮਾ ਬਿਜਾਈ ਕਰਨ ਵਾਲੇ 7 ਜ਼ਿਲ੍ਹਿਆਂ ਬਠਿੰਡਾ ਤੋਂ ਇਲਾਵਾ ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ, ਫ਼ਰੀਦਕੋਟ ਤੇ ਸੰਗਰੂਰ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।

ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਜਿੱਥੇ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਬਚਾਉਣ ਲਈ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਰਿਪੋਰਟ ਹਾਸਲ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦਿਨਾਂ ਚ ਹੋਰ ਵੱਧ ਸਰਗਰਮੀ ਨਾਲ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਛੁਟਕਾਰਾ ਦਿਵਾਉਣ ਲਈ ਲੋੜੀਂਦੇ ਆਦੇਸ਼ ਵੀ ਦਿੱਤੇ।  ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਪਾਖ਼ਰ ਸਿੰਘ ਤੋਂ ਇਲਾਵਾ ਪੀਏਯੂ ਦੇ ਵਿਗਿਆਨੀ ਤੇ ਖੇਤੀ ਮਾਹਿਰ ਆਦਿ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement