ਘਰ 'ਚ ਪਾਣੀ ਨਾਲ ਅੰਦਰ ਵੜੇ ਸੱਪ ਨੇ ਵਿਅਕਤੀ ਨੂੰ ਮਾਰਿਆ ਡੰਗ, ਮੌਤ

By : GAGANDEEP

Published : Jul 12, 2023, 5:11 pm IST
Updated : Jul 12, 2023, 5:11 pm IST
SHARE ARTICLE
photo
photo

ਸੂਬੇ 'ਚ ਕੁਦਰਤੀ ਆਫਤ ਨੇ ਕਹਿਰ ਢਾਹਿਆ ਹੋਇਆ ਹੈ

 

 ਮਾਛੀਵਾੜਾ ਸਾਹਿਬ: ਪੰਜਾਬ ਵਿਚ ਕੁਦਰਤੀ ਆਫ਼ਤ ਨੇ ਕਹਿਰ ਢਾਹਿਆ ਹੋਇਆ ਹੈ। ਲੋਕਾਂ ਦੇ ਘਰਾਂ ਵਿਚ ਤੇ ਖੇਤਾਂ ਵਿਚ ਪਾਣੀ ਭਰ ਗਿਆ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਪਾਣੀ ਦੇ ਨਾਲ ਲੋਕਾਂ ਦੇ ਘਰਾਂ ਵਿਚ ਜ਼ਹਿਰੀਲੇ ਜਾਨਵਰ ਵੀ ਵੜ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਈ ਹੈ, ਜਿਥੇ ਇਕ ਘਰ ਵਿਚ ਬਰਸਾਤੀ ਪਾਣੀ ਨਾਲ ਜ਼ਹਿਰੀਲਾ ਸੱਪ ਵੀ ਵੜ ਗਿਆ।

ਇਹ ਵੀ ਪੜ੍ਹੋ: ਪਤੀ ਨੇ ਆਪਸੀ ਝਗੜੇ ਕਾਰਨ ਅਪਣੇ ਘਰ ਨੂੰ ਲਗਾਈ ਅੱਗ, ਧੀਆਂ ਦੇ ਸਰਟੀਫਿਕੇਟ ਸਮੇਤ ਸਾਰਾ ਸਮਾਨ ਸੜ ਕੇ ਸੁਆਹ

ਸੱਪ ਪਾਣੀ ਵਿਚ ਹੋਣ ਕਾਰਨ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ। ਸੱਪ ਨੇ ਘਰ ਦੇ ਮਾਲਕ ਨੂੰ ਡੰਗ ਮਾਰ ਲਿਆ। ਜਿਸ ਨਾਲ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਚਨ ਸਿੰਘ ਵਜੋਂ ਹੋਈ ਹੈ।

 ਇਹ ਵੀ ਪੜ੍ਹੋ: 'ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਹੁੰਦੀ ਤਾਂ ਸਾਡੇ ਹੜ੍ਹਾਂ ਦੇ ਹਾਲਾਤ ਨਾ ਬਣਦੇ'

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਸ ਦਾ ਭਰਾ ਅਪਣੇ ਘਰ ਵਿਚ ਸੁੱਤਾ ਪਿਆ ਸੀ, ਇਸ ਦੌਰਾਨ ਇਕ ਸੱਪ ਪਾਣੀ ਰਾਹੀਂ ਘਰ ਵਿਚ ਦਾਖਲ ਹੋਇਆ, ਜਿਸ ਨੇ ਉਸ ਦੇ ਭਰਾ ਨੂੰ ਡੰਗ ਮਾਰ ਲਿਆ, ਉਸ ਦੇ ਭਰਾ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੇ ਭਰਾ ਨੇ ਦਮ ਤੋੜ ਦਿਤਾ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਮੀਂਹ ਕਾਰਨ ਲੋਕਾਂ ਦੇ ਘਰਾਂ ਵਿਚ ਗੰਦੇ ਪਾਣੀ ਦੇ ਨਾਲ ਜ਼ਹਿਰੀਲੇ ਜਾਨਵਰ ਵੀ ਵੜ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement