ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ ਜਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
Published : Jul 12, 2023, 4:06 pm IST
Updated : Jul 12, 2023, 4:06 pm IST
SHARE ARTICLE
CM BHAGWANT MANN TO RELEASE RS. 71.50 CRORE MORE FOR RELIEF WORK FOR FLOOD AFFECTED AREAS: JIMPA
CM BHAGWANT MANN TO RELEASE RS. 71.50 CRORE MORE FOR RELIEF WORK FOR FLOOD AFFECTED AREAS: JIMPA

ਕੁਦਰਤੀ ਮਾਰ ਕਾਰਨ ਜਾਨ ਗਵਾਉਣ ਵਾਲਿਆਂ ਦੇ ਪ੍ਰਵਾਰਾਂ ਨੂੰ ਤੁਰਤ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼, ਪ੍ਰਵਾਰ ਨੂੰ ਦਿਤੀ ਜਾਵੇਗੀ 4 ਲੱਖ ਰੁਪਏ ਮੁਆਵਜ਼ਾ ਰਾਸ਼ੀ

 

ਚੰਡੀਗੜ੍ਹ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁਕੇ ਹਨ।

ਇਹ ਵੀ ਪੜ੍ਹੋ: ਬਾਰਸ਼ ਦੇ ਕਹਿਰ ਦੌਰਾਨ ਬੀਮਾਰੀਆਂ ਵਧਣ ਦਾ ਖਤਰਾ, ਬੱਚਿਆਂ ’ਚ ਦੇਖਣ ਨੂੰ ਮਿਲ ਰਹੇ ਨਿਮੋਨੀਆ ਤੇ ਦਸਤ ਆਦਿ ਦੇ ਲੱਛਣ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ 71.50 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕਰਨਗੇ ਤਾਂ ਜੋ ਹੜ੍ਹ ਪ੍ਰਭਾਵਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਬਾਬਤ ਡਿਪਟੀ ਕਮਿਸ਼ਨਰਾਂ ਨੂੰ ਜਾਣੂੰ ਕਰਵਾਉਂਦਿਆਂ ਜਿੰਪਾ ਨੇ ਨਿਰਦੇਸ਼ ਦਿਤੇ ਕਿ ਹੜ੍ਹ ਪ੍ਰਭਾਵਤਾਂ ਤਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਜ਼ਰੂਰੀ ਵਸਤਾਂ ਤੋਂ ਵਿਹੂਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਹਰੇਕ ਮਨੁੱਖ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪ੍ਰਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ

ਮੀਟਿੰਗ ਵਿਚ ਵੀਡੀਓ ਕਾਨਰੰਸਿੰਗ ਰਾਹੀਂ ਜੁੜੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਫਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਖਸਤਾ ਹਾਲਤ ਘਰਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਅਸੀਂ ਹਰ ਉਸ ਵਿਅਕਤੀ ਤਕ ਪਹੁੰਚ ਕਰਨੀ ਹੈ ਜੋ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ 

ਜਿੰਪਾ ਨੇ ਖਾਸ ਤੌਰ ‘ਤੇ ਪਸ਼ੂਆਂ ਨੂੰ ਬਚਾਉਣ ਲਈ, ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਤੇ ਜ਼ਰੂਰੀ ਦਵਾਈਆਂ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰਾਂ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਜੋ ਵੀ ਮੰਗ ਰੱਖੀ ਗਈ ਉਸ ਨੂੰ ਪੂਰਾ ਕਰਨ ਲਈ ਜਿੰਪਾ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿਤੇ। ਕੁੱਝ ਜ਼ਿਲ੍ਹਿਆਂ ਨੇ ਐਨਡੀਆਰਐਫ/ਐਸਡੀਆਰਐਫ ਟੀਮਾਂ ਦੀ ਮੰਗ ਕੀਤੀ ਜੋ ਮੌਕੇ ਉੱਤੇ ਹੀ ਮੰਨ ਲਈ ਗਈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਫਰਿੱਜ ਦਾ ਕੰਪ੍ਰੈਸਰ ਫਟਣ ਕਾਰਨ ਜ਼ਿੰਦਾ ਸੜੇ ਘਰ ਦੇ 10 ਲੋਕ

ਮੀਟਿੰਗ ਵਿਚ ਸਪੈਸ਼ਲ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨ੍ਹਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਜਲੰਧਰ ਡਵੀਜ਼ਨ ਦੇ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜੰਗਲਾਤ ਵਿਭਾਗ ਦੀ ਸਕੱਤਰ ਇੰਦੂ ਮਲਹੋਤਰਾ, ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਮਰਪਾਲ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਹਾਜ਼ਰ ਸਨ। ਪੰਜਾਬ ਦੀਆਂ ਵੱਖ-ਵੱਖ ਡਵੀਜਨਾਂ ਦੇ ਕਮਿਸ਼ਨਰ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਜੁੜੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement