ਫਤਿਹਗੜ੍ਹ ਸਾਹਿਬ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

By : GAGANDEEP

Published : Jul 12, 2023, 3:41 pm IST
Updated : Jul 12, 2023, 3:41 pm IST
SHARE ARTICLE
photo
photo

ਹਰ ਸੰਭਵ ਮਦਦ ਪਹੁੰਚਾਉਣ ਦਾ ਦਿਤਾ ਭਰੋਸਾ

 

ਫਤਿਹਗੜ੍ਹ ਸਾਹਿਬ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਫਤਿਹਗੜ੍ਹ ਸਾਹਿਬ 'ਚ ਹੜ੍ਹ ਕਾਰਨ ਹੋਏ ਨੁਕਸਾਨ ਤੋਂ ਬਾਅਦ ਲੋਕਾਂ ਦਾ ਹਾਲ-ਚਾਲ ਪੁੱਛਣ ਪਹੁੰਚੇ। ਉਨ੍ਹਾਂ ਵਿਸ਼ਵਕਰਮਾ ਕਲੋਨੀ ਸਮੇਤ ਸਰਹਿੰਦ ਚੋਅ ਨੇੜੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਲੋਕਾਂ ਨੇ ਆਪਣਾ ਦਰਦ ਬਿਆਨ ਕਰਦੇ ਹੋਏ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਦੱਸਿਆ। ਲੋਕਾਂ ਨੂੰ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ਦਸਿਆ ਕਿ ਫਤਿਹਗੜ੍ਹ ਸਾਹਿਬ 6 ਫੁੱਟ ਤੱਕ ਪਾਣੀ ਨਾਲ ਭਰਿਆ ਹੋਇਆ ਹੈ। ਅੱਜ ਪੱਧਰ ਕੁਝ ਘਟਿਆ ਹੈ।

ਇਹ ਵੀ ਪੜ੍ਹੋ: ਘੱਗਰ ਨਦੀ 'ਚ ਕਾਰ ਡਿੱਗਣ ਨਾਲ ਨੌਜਵਾਨ ਦੀ ਹੋਈ ਮੌਤ, ਵਿਦੇਸ਼ ਜਾਣ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਗਿਆ ਸੀ ਮ੍ਰਿਤਕ

ਰਾਜਾ ਵੜਿੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਵਿਚ ਕਿਸੇ ਦਾ ਵੀ ਕੋਈ ਕਸੂਰ ਨਹੀਂ ਹੈ ਪਰ ਸਰਕਾਰ ਨੂੰ ਇਸ ਆਫ਼ਤ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਇਸ ਤਬਾਹੀ ਵਿਚ ਫੇਲ੍ਹ ਸਾਬਤ ਹੋਈ ਹੈ। ਲੋਕਾਂ ਨੂੰ ਪਾਣੀ, ਭੋਜਨ ਜਾਂ ਕੁਝ ਵੀ ਨਹੀਂ ਮਿਲ ਰਿਹਾ। ਸਰਕਾਰ ਬੁਨਿਆਦੀ ਸਹੂਲਤਾਂ ਦੇਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਹਰ ਰੋਜ਼ 2 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚ ਹੋ ਰਹੇ ਹਨ, ਪਰ ਮੁਸੀਬਤ 'ਚ ਫਸੇ ਲੋਕਾਂ ਦੀ ਮਦਦ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ: ਅਮਰੀਕੀਆਂ ਨੂੰ ਕ੍ਰਿਕੇਟ ਦਾ ਚਸਕਾ ਲਾਉਣ ਲਈ ਆ ਗਈ ਮੇਜਰ ਕ੍ਰਿਕਟ ਲੀਗ 

ਰਾਜਾ ਵੜਿੰਗ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਵਿਚ ਜਿਥੇ ਲੋਕਾਂ ਨੂੰ ਮਦਦ ਨਹੀਂ ਮਿਲੀ, ਉਥੇ ਕਾਂਗਰਸ ਉਨ੍ਹਾਂ ਦੀ ਮਦਦ ਕਰੇਗੀ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੀ ਟੀਮ ਵੱਧ ਤੋਂ ਵੱਧ ਮਦਦ ਕਰੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement