ਈਟੀਟੀ ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਦਿੱਤੀ ਜਾਵੇਗੀ ਤਰੱਕੀ : ਹਰਜੋਤ ਬੈਂਸ
Published : Jul 12, 2023, 11:52 am IST
Updated : Jul 12, 2023, 11:52 am IST
SHARE ARTICLE
File Photo
File Photo

ਜੇਕਰ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿਚ ਇਹ ਵਿਕਾਸ ਕਾਰਜ ਨਹੀਂ ਹੁੰਦੇ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ

ਚੰਡੀਗੜ੍ਹ -  ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਤਾਇਨਾਤ ਕਰੀਬ 700 ਈਟੀਟੀ ਅਧਿਆਪਕਾਂ ਨੂੰ ਹੁਣ ਪ੍ਰਮੋਸ਼ਨ ਦੇ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। 
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈਟੀਟੀ ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਪਦਉੱਨਤ ਕਰਨ ਦੇ ਨਿਰਦੇਸ਼ ਦਿੱਤੇ ਹਨ।  

ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਸਮੁੱਚਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿਚ ਇਹ ਵਿਕਾਸ ਕਾਰਜ ਨਹੀਂ ਹੁੰਦੇ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਸਿਰਫ਼ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ, ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋ ਜਾਵੇਗੀ।  

ਬੈਂਸ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਵਿਭਾਗ ਅੰਦਰ ਲਗਾਤਾਰ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਹੀ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਨੂੰ ਯਕੀਨੀ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।  

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement