ਲਗਾਤਾਰ ਪੈ ਰਹੇ ਮੀਂਹ ਕਾਰਨ ਲਾਹੌਰ ਨੇੜੇ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਨੁਕਸਾਨੀ
Published : Jul 12, 2023, 2:51 pm IST
Updated : Jul 12, 2023, 2:51 pm IST
SHARE ARTICLE
Gurdwara Rori Sahib building damaged near Lahore due to continuous rain
Gurdwara Rori Sahib building damaged near Lahore due to continuous rain

ਇਹ ਗੁਰਦੁਆਰਾ ਸਾਹਿਬ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹੈ।

 

ਲਾਹੌਰ : ਭਾਰੀ ਮੀਂਹ ਕਾਰਨ ਲਾਹੌਰ ਦੇ ਨਜ਼ਦੀਕੀ ਪਿੰਡ ਜਾਹਮਣ ਸਥਿਤ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਦੀ ਇਕ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ। ਦੋਸ਼ ਹੈ ਕਿ ਦੇਸ਼ ਦੀ ਵੰਡ ਤੋਂ ਬਾਅਦ ਤੋਂ ਹੀ ਇਸ ਗੁਰੂਘਰ ਵੱਲ ਸਰਕਾਰ ਨੇ ਕਦੇ ਕੋਈ ਧਿਆਨ ਨਹੀਂ ਦਿੱਤਾ। ਹੁਣ ਇਸ ਗੁਰਦੁਆਰਾ ਸਾਹਿਬ ਦੀ ਸਿਰਫ਼ ਇੱਕ ਕੰਧ ਖੜ੍ਹੀ ਰਹਿ ਗਈ ਹੈ।

ਇਹ ਗੁਰਦੁਆਰਾ ਸਾਹਿਬ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਨਾਲ ਇੱਥੇ ਆਪਣੇ ਚਰਨ ਪਾਏ ਸਨ। ਪਿੰਡ ਜਾਹਮਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਨਕੇ ਪਿੰਡ ਡੇਰਾ ਚਾਹਲ ਦੇ ਨੇੜੇ ਸਥਿਤ ਹੈ ਤੇ ਗੁਰੂ ਜੀ ਇਸ ਪਿੰਡ 'ਚ ਵੀ ਅਕਸਰ ਆਉਂਦੇ ਜਾਂਦੇ ਰਹਿੰਦੇ ਸਨ ਕਿਉਂਕਿ ਇਹ ਉਨ੍ਹਾਂ ਦੇ ਨਾਨਕੇ ਪਿੰਡ ਦੇ ਰਾਹ 'ਚ ਪੈਂਦਾ ਸੀ।

ਕਿਸੇ ਵੇਲੇ ਇਸ ਗੁਰਦੁਆਰਾ ਸਾਹਿਬ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚਦੇ ਸਨ ਪਰ ਪਾਕਿਸਤਾਨ ਸਰਕਾਰ ਵੱਲੋਂ ਇਸ ਦੀ ਮੁਰੰਮਤ ਨਾ ਕੀਤੇ ਜਾਣ ਕਰਕੇ 
ਇਸ ਦੀ ਇਮਾਰਤ ਦੀ ਹਾਲਤ ਨਿਰੰਤਰ ਖ਼ਸਤਾ ਹੁੰਦੀ ਚਲੀ ਗਈ। ਪਾਕਿਸਤਾਨ ਦੇ ਇਤਿਹਾਸਕਾਰ ਇਮਰਾਨ ਵਿਲੀਅਮ ਨੇ ਸੋਮਵਾਰ ਨੂੰ ਘਟਨਾ-ਸਥਾਨ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਇਹ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਇਸ ਗੁਰੂਘਰ ਦੀ ਇਮਾਰਤ ਬਣਵਾਉਣ ਦੀ ਬੇਨਤੀ ਸਰਕਾਰ ਨੂੰ ਬਹੁਤ ਪਹਿਲਾਂ ਤੋਂ ਹੀ ਕੀਤੀ ਜਾ ਰਹੀ ਹੈ ਪਰ ਪਾਕਿ ਸਰਕਾਰ ਨੇ ਇਸ ਪਾਸੇ ਕਦੇ ਕੋਈ ਧਿਆਨ ਹੀ ਨਹੀਂ ਦਿੱਤਾ। 


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement