ਨਵਾਂਸ਼ਹਿਰ : ਬੱਕਰੀਆਂ ਚਰਾਉਂਦੇ ਸਮੇਂ ਖੱਡ ’ਚ ਡਿੱਗੇ ਨੌਜੁਆਨ ਦੀ ਡੁੱਬਣ ਕਾਰਨ ਹੋਈ ਮੌਤ
Published : Jul 12, 2023, 11:48 am IST
Updated : Jul 12, 2023, 11:48 am IST
SHARE ARTICLE
photo
photo

ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਲਿਆ ਹੈ

 

ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜੁਆਨ ਦੀ ਟੋਏ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਪਾਣੀ ਘੱਟਣ 'ਤੇ ਮਿਲੀ। ਥਾਣਾ ਪੋਜੇਵਾਲ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਲਿਆ ਹੈ।

9 ਜੁਲਾਈ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕੰਢੀ ਖੇਤਰ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਦੌਰਾਨ ਬਲਾਕ ਸਡੋਆ ਦੇ ਪਿੰਡ ਭੋਲੇਵਾਲ ਦਾ 18 ਸਾਲਾ ਵਿਜੇ ਕੁਮਾਰ ਬਾਬਾ ਰੂੜੀ ਵਾਲੇ ਮੰਦਰ ਨੇੜੇ ਬੱਕਰੀਆਂ ਚਰਾਉਣ ਗਿਆ ਸੀ ਪਰ ਪਾਣੀ ਵਿਚ ਤਿਲਕਣ ਕਾਰਨ ਉਹ ਟੋਏ ਵਿੱਚ ਡਿੱਗ ਕੇ ਡੁੱਬ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਮ੍ਰਿਤਕ ਵਿਜੇ ਕੁਮਾਰ ਦੇ ਪਿਤਾ ਸੁਰਜੀਤ ਲਾਲ ਨੇ ਪੁਲਿਸ ਨੂੰ ਦਿਤੇ ਬਿਆਨ ਵਿਚ ਦਸਿਆ ਕਿ ਪੁੱਤਰ ਵਿਜੇ ਕੁਮਾਰ ਬੱਕਰੀਆਂ ਚਾਰਨ ਲਈ ਖੇਤਾਂ ਵਿਚ ਗਿਆ ਸੀ। ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਕਾਰਨ 20-25 ਫੁੱਟ ਡੂੰਘੇ ਟੋਏ ਬਣ ਗਏ ਸਨ, ਜਿਨ੍ਹਾਂ ਵਿਚ ਮੀਂਹ ਦਾ ਪਾਣੀ ਭਰ ਗਿਆ ਸੀ। ਇਨ੍ਹਾਂ ਵਿਚ ਹੀ ਵਿਜੇ ਡਿੱਗ ਗਿਆ।

ਵਿਜੇ ਕੁਮਾਰ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਗਈ। ਇਸ ਮਾਮਲੇ ਵਿਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਵਿਅਕਤੀ ਵਿਰੁਧ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਮ੍ਰਿਤਕ ਦੇ ਪ੍ਰਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕਰ ਰਹੀ ਹੈ। ਪੁਲਿਸ ਵੀ ਆਪਣੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement