ਪਤੀ ਨੇ ਆਪਸੀ ਝਗੜੇ ਕਾਰਨ ਅਪਣੇ ਘਰ ਨੂੰ ਲਗਾਈ ਅੱਗ, ਧੀਆਂ ਦੇ ਸਰਟੀਫਿਕੇਟ ਸਮੇਤ ਸਾਰਾ ਸਮਾਨ ਸੜ ਕੇ ਸੁਆਹ

By : GAGANDEEP

Published : Jul 12, 2023, 4:46 pm IST
Updated : Jul 12, 2023, 5:12 pm IST
SHARE ARTICLE
photo
photo

ਧੀਆਂ ਨਾਲ ਝੋਨਾ ਲਗਾ ਕੇ ਗੁਜ਼ਾਰਾ ਕਰਦੀ ਹੈ ਪੀੜਤ ਔਰਤ

 

ਫਾਜ਼ਿਲਕਾ:  ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨੂਰਸ਼ਾਹ 'ਚ ਨਸ਼ੇੜੀ ਪਤੀ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਹੀ ਘਰ ਨੂੰ ਅੱਗ ਲਗਾ ਦਿਤੀ। ਪੀੜਤ ਔਰਤ ਕੈਲਾਸ਼ ਰਾਣੀ ਵਾਸੀ ਪਿੰਡ ਨੂਰਸ਼ਾਹ ਨੇ ਦਸਿਆ ਕਿ ਉਸ ਦੀਆਂ 4 ਲੜਕੀਆਂ ਹਨ। ਉਸ ਦੇ ਪਤੀ ਨਾਲ ਉਸ ਦਾ ਝਗੜਾ ਚੱਲ ਰਿਹਾ ਹੈ, ਜਿਸ ਕਾਰਨ  ਉਸ ਦਾ ਪਤੀ ਘਰ ਛੱਡ ਕੇ ਕਿਸੇ ਹੋਰ ਨਾਲ ਰਹਿ ਰਿਹਾ ਹੈ।

 ਇਹ ਵੀ ਪੜ੍ਹੋ: ਪਾਕਿਸਤਾਨ 'ਚ ਫਰਿੱਜ ਦਾ ਕੰਪ੍ਰੈਸਰ ਫਟਣ ਕਾਰਨ ਜ਼ਿੰਦਾ ਸੜੇ ਘਰ ਦੇ 10 ਲੋਕ

ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਜਦੋਂ ਉਹ ਆਪਣੀਆਂ ਧੀਆਂ ਨਾਲ ਖੇਤ ਵਿਚ ਝੋਨਾ ਲਾਉਣ ਗਈ ਸੀ ਤਾਂ ਉਸ ਦਾ ਪਤੀ ਦਰਵੇਸ਼ ਸਿੰਘ ਆਪਣੇ ਸਾਥੀਆਂ ਨਾਲ ਘਰ ਆਇਆ। ਉਸ ਨੇ ਪਹਿਲਾਂ ਘਰ 'ਚ ਭੰਨਤੋੜ ਕੀਤੀ ਅਤੇ ਫਿਰ ਸਾਮਾਨ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿਤੀ। ਪੀੜਤ ਨੇ ਪੁਲਿਸ ਅਧਿਕਾਰੀਆਂ ’ਤੇ ਉਨ੍ਹਾਂ ਦੀ ਗੱਲ ਨਾ ਸੁਣਨ ਦਾ ਵੀ ਦੋਸ਼ ਲਾਇਆ ਹੈ। ਉਸ ਨੇ ਕਿਹਾ ਕਿ ਏਐਸਆਈ ਮਿਲਖ ਰਾਜ ਮੌਕੇ ’ਤੇ ਆਏ ਅਤੇ ਫੋਟੋ-ਵੀਡੀਓ ਬਣਾ ਕੇ ਚੁੱਪਚਾਪ ਵਾਪਸ ਚਲੇ ਗਏ। ਉਨ੍ਹਾਂ ਨੂੰ ਅਜੇ ਵੀ ਸੁਣਵਾਈ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਪੀੜਤ ਔਰਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਾਮਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

 ਇਹ ਵੀ ਪੜ੍ਹੋ: 'ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਹੁੰਦੀ ਤਾਂ ਸਾਡੇ ਹੜ੍ਹਾਂ ਦੇ ਹਾਲਾਤ ਨਾ ਬਣਦੇ'

ਦੂਜੇ ਪਾਸੇ ਜਾਂਚ ਅਧਿਕਾਰੀ ਮਿਲਖ ਰਾਜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕੀਤੀ ਅਤੇ ਮਾਮਲਾ ਪਤੀ-ਪਤਨੀ ਦਾ ਹੋਣ ਕਾਰਨ ਉਨ੍ਹਾਂ ਨੂੰ ਇਸ ਮਾਮਲੇ 'ਚ ਐਫਆਈਆਰ ਦਰਜ ਨਾ ਕਰਨ ਦੀ ਸਲਾਹ ਦਿਤੀ ਗਈ। ਫਿਲਹਾਲ ਦੋਸ਼ੀਆਂ ਖਿਲਾਫ 427 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਦੋਂ ਐਸਐਚਓ ਪਰਮਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement