ਪੌਂਗ ਡੈਮ ਤੋਂ ਬਿਆਸ ਦਰਿਆ ’ਚ ਛੱਡਿਆ ਗਿਆ 20 ਹਜ਼ਾਰ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
Published : Jul 12, 2023, 2:59 pm IST
Updated : Jul 12, 2023, 2:59 pm IST
SHARE ARTICLE
Water released from Pong Dam on Beas river
Water released from Pong Dam on Beas river

ਪ੍ਰਸ਼ਾਸਨ ਨੇ ਲੋਕਾਂ ਨੂੰ ਸਮਾਨ ਅਤੇ ਪਸ਼ੂਆਂ ਸਣੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ

 

ਗੁਰਦਾਸਪੁਰ:  ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਡੈਮਾਂ ਵਿਚ ਪਾਣੀ ਦਾ ਪਧਰ ਵਧ ਗਿਆ ਹੈ। ਇਸੇ ਤਰ੍ਹਾਂ ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਵਿਚ ਵੀ ਪਾਣੀ ਦਾ ਪਧਰ ਵਧ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦਸਿਆ ਕਿ ਜਲ ਸਰੋਤ ਵਿਭਾਗ ਦੇ ਨਹਿਰੀ ਮੰਡਲ ਤਲਵਾੜਾ ਦੇ ਕਾਰਜਕਾਰੀ ਇੰਜੀਨੀਅਰ ਨੇ ਅਪਣੇ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਅੱਜ ਸਵੇਰੇ 10 ਵਜੇ ਡੈਮ ਵਿਚੋਂ 20 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਗਿਆ ਹੈ, ਜਿਸ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪਧਰ ਵਧੇਗਾ।

ਇਹ ਵੀ ਪੜ੍ਹੋ: ਬਟਾਲਾ : ਪੁਲਿਸ ਮਹਿਕਮੇ ’ਚੋਂ ਸਸਪੈਂਡ 25 ਸਾਲਾ ਨੌਜੁਆਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ 

ਬਿਆਸ ਦਰਿਆ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦਰਿਆ ਦੇ ਕੰਢਿਆਂ ਤੋਂ ਦੂਰ ਕਿਸੇ ਸੁਰਖਿਅਤ ਥਾਂ 'ਤੇ ਰਹਿਣ। ਉਨ੍ਹਾਂ ਨੇ ਦਰਿਆ ਬਿਆਸ ਦੇ ਕੰਢੇ ਵਸਦੇ ਗੁਜਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਪਣੇ ਸਮਾਨ ਅਤੇ ਪਸ਼ੂਆਂ ਸਮੇਤ ਦਰਿਆ ਬਿਆਸ ਦੇ ਕੰਢੇ ਤੋਂ ਦੂਰ ਕਿਸੇ ਸੁਰੱਖਿਅਤ ਸਥਾਨ 'ਤੇ ਚਲੇ ਜਾਣ।

ਇਹ ਵੀ ਪੜ੍ਹੋ: ਲਗਾਤਾਰ ਪੈ ਰਹੇ ਮੀਂਹ ਕਾਰਨ ਲਾਹੌਰ ਨੇੜੇ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਨੁਕਸਾਨੀ 

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ। ਪਾਣੀ ਦਾ ਪਧਰ ਉਚਾ ਹੋਣ 'ਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 1800-180-1852 'ਤੇ ਸੰਪਰਕ ਕਰ ਸਕਦਾ ਹੈ।

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement