ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ'

By : KOMALJEET

Published : Jul 12, 2023, 5:05 pm IST
Updated : Jul 12, 2023, 5:05 pm IST
SHARE ARTICLE
Water Resources Minister Meet Hare visited Siswan and Budhki River at Ropar.
Water Resources Minister Meet Hare visited Siswan and Budhki River at Ropar.

ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਰਾਹਤ ਕਾਰਜ ਕਰਨ ਦੇ ਹੁਕਮ

ਰੂਪਨਗਰ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ 'ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹੇ ਵਿਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿਚ ਭਾਰੀ ਮੀਂਹ ਪੈਣ ਕਾਰਨ ਬਹੁਤ ਸਾਲਾਂ ਬਾਅਦ ਪੰਜਾਬ ਦੀ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਦਸਿਆ ਕਿ ਦਰਿਆਵਾਂ ਵਿਚ ਸਮਰੱਥਾਂ ਨਾਲੋਂ ਵੱਧ ਪਾਣੀ ਆਉਣ ਕਾਰਨ ਓਵਰਫਲੋ ਹੋ ਕੇ ਪੰਜਾਬ ਦੇ ਬਹੁਤ ਸਾਰੀਆਂ ਇਲਾਕਿਆਂ ਨੂੰ ਪਾਣੀ ਦੀ ਮਾਰ ਝੱਲਣੀ ਪਈ। 

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਰੂਪਨਗਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਰਖਿਆ ਗਿਆ ਹੈ, ਜਿਥੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਫਤਨ ਫੰਡ ਵਿਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਗਏ ਅਤੇ 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮਨਜ਼ੂਰੀ ਦਿਤੀ ਗਈ ਹੈ। 

ਇਹ ਵੀ ਪੜ੍ਹੋ: ਟਮਾਟਰ ਖਪਤਕਾਰਾਂ ਨੂੰ ਰਾਹਤ ਦੇਣ ਦੀ ਤਿਆਰੀ, ਕੇਂਦਰ ਨੇ ਖਰੀਦ ਲਈ ਇਨ੍ਹਾਂ ਏਜੰਸੀਆਂ ਨੂੰ ਦਿਤਾ ਜ਼ਿੰਮਾ 

ਮੀਤ ਹੇਅਰ ਨੇ ਇਸ ਮੌਕੇ ਦਸਿਆ ਕਿ ਸਮੇਂ ਸਮੇਂ 'ਤੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ 'ਤੇ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਅਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਉਨ੍ਹਾਂ ਨੂੰ ਬਾਹਰ ਕਢਿਆ ਜਾ ਸਕੇ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਰੇਤੇ ਦੇ ਥੈਲੇ, ਟਿੱਪਰ ਤੇ ਜੇ ਸੀ ਬੀ ਮਸ਼ੀਨ ਆਦਿ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿਤੇ ਗਏ ਹਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕਸ਼ੀਲ ਸੋਨੀ, ਐਸ.ਡੀ.ਐਮ. ਅਮਰੀਕ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement