Raikot News : ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ , ਕੰਮ ਨਾ ਮਿਲਣ ਕਰਕੇ ਸੀ ਪ੍ਰੇਸ਼ਾਨ
Published : Jul 12, 2024, 4:05 pm IST
Updated : Jul 12, 2024, 4:05 pm IST
SHARE ARTICLE
Girl death
Girl death

ਪਿਛਲੇ ਸਾਲ ਅਗਸਤ ਮਹੀਨੇ 'ਚ ਸਟੱਡੀ ਵੀਜ਼ੇ 'ਤੇ ਗਈ ਸੀ ਵਿਦੇਸ਼

Raikot News : ਰਾਏਕੋਟ ਦੇ ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਕੈਨੇਡਾ ਬਰੈਂਮਟਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਨਵੀਰ ਕੌਰ (23) ਪੁੱਤਰੀ ਰਣਜੀਤ ਸਿੰਘ ਵਾਸੀ ਲੋਹਟਬੱਦੀ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਸਟੱਡੀ ਵੀਜ਼ੇ 'ਤੇ ਬਰੈਂਮਟਨ (ਕੈਨੇਡਾ) ਗਈ ਸੀ। 

ਜਿੱਥੇ ਉਹ ਵਧੀਆ ਢੰਗ ਨਾਲ ਪੜ੍ਹਾਈ ਕਰਦੀ ਸੀ ਪਰ ਪੜ੍ਹਾਈ ਦੇ ਬੋਝ ਅਤੇ ਕੰਮਕਾਰ ਨਾ ਮਿਲਣ ਦੀ ਟੈਨਸ਼ਨ ਵੀ ਰੱਖਦੀ ਸੀ। ਜਿਸ ਦੇ ਚਲਦੇ ਬੀਤੀ ਰਾਤ ਅਚਾਨਕ ਦਿਨ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਬੜੇ ਚਾਵਾਂ ਤੇ ਉਮੀਦਾਂ ਨਾਲ ਆਪਣੀ ਬੇਟੀ ਨੂੰ ਪੜਾਈ ਕਰਨ ਲਈ ਵਿਦੇਸ਼ ਭੇਜਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਬੀਤੀ ਰਾਤ ਇਹ ਭਾਣਾ ਵਾਪਰ ਗਿਆ।

ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਜਲਦ ਪਿੰਡ ਭੇਜੀ ਲਿਆਂਦੀ ਜਾਵੇ ਤਾਂ ਜੋ ਪਰਿਵਾਰ ਉਸ ਦੀਆਂ ਅਤਿੰਮ ਰਸਮਾਂ ਆਪਣੇ ਹੱਥੀ ਕਰ ਸਕੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement