Faridkot News : ਫਰੀਦਕੋਟ ’ਚ ਚਲਦੀ ਕਾਰ ਤੇ ਡਿੱਗਿਆ ਦਰੱਖਤ, 1 ਦੀ ਮੌਤ, ਚਾਰ ਜਖ਼ਮੀ

By : BALJINDERK

Published : Jul 12, 2024, 4:21 pm IST
Updated : Jul 12, 2024, 4:23 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Faridkot News : 13 ਸਾਲ ਸਕੂਲੀ ਵਿਦਿਅਰਥਣ ਵਜੀਫੇ ਲਈ ਦੇਣ ਜਾ ਰਹੀ ਸੀ ਪੇਪਰ

Faridkot News : ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਸਾਲਾ ਵਿਦਿਆਰਥਣ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਿਆ ਅਤੇ 4 ਹੋਰ ਲੋਕ ਗੰਭੀਰ ਜਖ਼ਮੀਂ ਹੋ ਗਏ।

ਇਹ ਵੀ ਪੜੋ:Delhi News : ਮੋਦੀ-ਪੁਤਿਨ ਦੀ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਭਾਰਤ ’ਚ ਅਮਰੀਕਾ ਦੇ ਰਾਜਦੂਤ ਦੀ ਪ੍ਰਤੀਕਿਰਿਆ

ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ। ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾ ਸੀ। ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਹਨਾਂ ਦੀ ਚਲਦੀ ਕਾਰ ’ਤੇ ਡਿੱਗ ਗਿਆ।

a

ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜਖ਼ਮੀਂ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ।  ਜਿਥੇ ਜਖਮਾਂ ਦੀ ਤਾਬ ਨਾਂ ਝੱਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋੜ ਗਈ, ਜਦਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫ਼ਟ ਦਿੱਤੀ ਸੀ। 

ਇਹ ਵੀ ਪੜੋ:Farmers protest : ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ  

ਫ਼ਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

(For more news apart from A tree fell on a moving car in Faridkot, 1 dead, four injured News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement