
Amritpal Singh News: ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ ਹੁਣ ਤੱਕ 3 ਜਣੇ ਗ੍ਰਿਫਤਾਰ
Amritpal Singh brother News in punjabi : ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫਤਾਰੀ ਬਾਰੇ ਜਲੰਧਰ ਦਿਹਾਤੀ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ ਹੁਣ ਤੱਕ 3 ਜਣੇ ਗ੍ਰਿਫਤਾਰ ਕੀਤੇ ਗਏ ਹਨ। ਹਰਪ੍ਰੀਤ ਸਿੰਘ ਕੋਲੋਂ 5 ਗ੍ਰਾਮ ਆਈਸ ਡਰੱਗ ਬਰਾਮਦ ਹੋਇਆ ਹੈ।
ਜਲੰਧਰ ਦਿਹਾਤੀ SSP ਨੇ ਦੱਸਿਆ ਕਿ ਹਰਪ੍ਰੀਤ ਸਿੰਘ ਤੇ ਉਸ ਦਾ ਦੋਸਤ ਮੈਡੀਕਲ ਜਾਂਚ 'ਚ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਅਨੁਸਾਰ ਦੋਵੇਂ ਜਣੇ ਕਾਰ ਵਿਚ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਤੇ ਗ੍ਰਿਫਤਾਰੀ ਮੌਕੇ ਨਸ਼ਾ ਕਰਨ ਦੀ ਤਿਆਰੀ ਵਿਚ ਸਨ।
ਐਸਐਸਪੀ ਨੇ ਕਿਹਾ- ਐਨਡੀਪੀਐਸ ਐਕਟ 22-27 ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਪੁਲਿਸ ਨੇ ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 29 ਜੋੜ ਦਿੱਤੀ ਹੈ। ਜਿਸ ਕਾਰਨ ਹੁਣ ਪੁਲਿਸ ਉਕਤ ਮੁਲਜ਼ਮਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰੇਗੀ, ਜਿਨ੍ਹਾਂ ਕੋਲੋਂ ਇਹ ਮੁਲਜ਼ਮ ਨਸ਼ਾ ਲੈ ਕੇ ਆਇਆ ਸੀ। ਪੁਲਿਸ ਨੇ ਮਾਮਲੇ ਵਿੱਚ ਸੰਦੀਪ ਵਾਸੀ ਹੈਬੋਵਾਲ ਨੂੰ ਵੀ ਨਾਮਜ਼ਦ ਕੀਤਾ ਹੈ। ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।