
Gangster Lawrence Bishnoi: ਬਠਿੰਡਾ ਜੇਲ 'ਚ ਬੰਦ ਗੈਂਗਸਟਰ ਨੇ ਲਾਰੈਂਸ ਨੂੰ ਪੁਲਿਸ ਹਿਰਾਸਤ 'ਚੋਂ ਭਜਾਉਣ ਦੀ ਕੀਤੀ ਸੀ ਕੋਸ਼ਿਸ
Gangster Lawrence Bishnoi's partner Kali Shooter news: ਬਠਿੰਡਾ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਹੁਣ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਤਬਦੀਲ ਕੀਤਾ ਜਾਵੇਗਾ। ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: Gold Price Today News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ
ਅਦਾਲਤ ਨੇ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪਰ ਅਦਾਲਤ ਨੇ ਮੰਨਿਆ ਕਿ ਮੈਡੀਕਲ ਆਧਾਰ 'ਤੇ ਇਹ ਜ਼ਰੂਰੀ ਹੈ।
ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
ਕਾਲੀ ਸ਼ੂਟਰ ਇਸ ਸਮੇਂ ਬਠਿੰਡਾ ਜੇਲ ਵਿਚ 2 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ 'ਤੇ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਫਰਾਰ ਕਰਨ ਦਾ ਦੋਸ਼ ਸੀ। ਇਸ ਮਾਮਲੇ 'ਚ ਮੋਹਾਲੀ ਸੈਸ਼ਨ ਕੋਰਟ ਨੇ ਪਿਛਲੇ ਸਾਲ ਦਸੰਬਰ ਮਹੀਨੇ 'ਚ 2 ਸਾਲ ਦੀ ਸਜ਼ਾ ਸੁਣਾਈ ਸੀ। 16 ਜਨਵਰੀ 2015 ਨੂੰ ਬਨੂੜ ਲਾਂਡਰਾ ਰੋਡ 'ਤੇ ਲੱਕੀ ਢਾਬੇ ਨੇੜੇ ਉਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਭਜਾਉਣ ਦੀ ਕੋਸ਼ਿਸ਼ ਕੀਤੀ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕਾਲੀ ਸ਼ੂਟਰ ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿਚ ਕਈ ਮਾਮਲੇ ਦਰਜ ਹਨ। ਉਹ ਪਹਿਲਾਂ ਵੀ ਰੋਪੜ ਜੇਲ ਵਿਚ ਰਹਿ ਚੁੱਕਾ ਹੈ। ਸਾਲ 2020 ਵਿਚ ਉਹ ਬੁੜੈਲ ਜੇਲ ਵਿੱਚ ਬੰਦ ਸੀ। ਉਦੋਂ ਜੇਲ੍ਹ ਪ੍ਰਸ਼ਾਸਨ ਨੇ ਉਸ ਅਤੇ ਉਸ ਦੇ ਸਾਥੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਸਨ। ਜੇਲ ਪ੍ਰਸ਼ਾਸਨ ਨੇ ਕਾਲੀ ਅਤੇ ਰਾਜਨ ਭੱਟੀ ਕੋਲੋਂ ਦੋ ਕੀਪੈਡ ਮੋਬਾਈਲ ਅਤੇ ਇੱਕ ਸਮਾਰਟਫੋਨ ਬਰਾਮਦ ਕੀਤਾ ਸੀ। ਇਸ ਦੇ ਨਾਲ ਹੀ ਇੱਕ ਸਿਮ ਵੀ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਸੈਕਟਰ-49 ਥਾਣੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
(For more Punjabi news apart from Gangster Lawrence Bishnoi's partner Kali Shooter news, stay tuned to Rozana Spokesman)