Amritpal Brother Drugs Case : ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਫਿਲੌਰ ਕੋਰਟ ’ਚ ਕੀਤਾ ਪੇਸ਼,ਕੋਰਟ ਨੇ ਨਹੀਂ ਦਿੱਤਾ ਪੁਲਿਸ ਰਿਮਾਂਡ

By : BALJINDERK

Published : Jul 12, 2024, 7:41 pm IST
Updated : Jul 12, 2024, 9:06 pm IST
SHARE ARTICLE
 ਹਰਪ੍ਰੀਤ ਸਿੰਘ
ਹਰਪ੍ਰੀਤ ਸਿੰਘ

Amritpal Brother Drugs Case : ਹਰਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

Amritpal Brother Drugs Case : ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਅੱਜ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਡਰੱਗ ਬਰਾਮਦ ਹੋਈ ਹੈ। ਹਰਪ੍ਰੀਤ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾਂਦਾ ਹੈ। ਇਸ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਵੀ ਕਰਵਾਇਆ ਗਿਆ। 
ਇਸ ਮੌਕੇ ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪਿਛਲੇ ਤਿੰਨ ਹਫ਼ਤਿਆਂ ਤੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁਝ ਵਿਅਕਤੀਆਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਇਹ ਵੀ ਪੜੋ:Mohali News : ਮੁਹਾਲੀ ਫੇਜ਼ 7 ’ਚ ਗੁੰਡਾਗਰਦੀ ਦਾ ਨੰਗਾ ਨਾਚ ! ਨੌਜਵਾਨਾਂ ਨੇ ਦੁਕਾਨ ’ਚ ਵੜਕੇ ਕੀਤੀ ਤੋੜਭੰਨ 

ਉਨ੍ਹਾਂ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਫਿਲੌਰ ਤੋਂ ਜਲੰਧਰ ਨੂੰ ਆਉਂਦੇ ਸਮੇਂ ਉਕਤ ਵਿਅਕਤੀ ਨੂੰ ਸੜਕ ਕਿਨਾਰੇ ਇਕ ਕਰੈਟਾ ਗੱਡੀ ਜਿਸ ਦੀ ਅੰਮ੍ਰਿਤਸਰ ਨੰਬਰ ਮਿਲੀ। ਜਿਸ ਦੇ ਸ਼ੀਸ਼ੇ ਵੀ ਕਾਲੇ ਸਨ ਅਤੇ ਇੱਕ ਜਾਲੀ ਵੀ ਲੱਗੀ ਹੋਈ ਸੀ। ਚੈਕਿੰਗ ਦੌਰਾਨ ਗੱਡੀ ’ਚ 2 ਵਿਅਕਤੀ ਮੌਜੂਦ ਸਨ । ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਗੱਡੀ ਦੀ ਚੈਕਿੰਗ ਕੀਤੀ ਤਾਂ ਗੱਡੀ 'ਚੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੇ ਨਾਲ ਹੀ 2 ਫੋਨ ਵੀ ਬਰਾਮਦ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ:Ananth-Radhika Wedding : ਅਨੰਤ-ਰਾਧਿਕਾ ਦੇ ਵਿਆਹ 'ਚ ਸ਼ਾਮਲ ਹੋਣ ਲਈ Kim Kardashian ਪਹੁੰਚੀ ਮੁੰਬਈ  

ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ, ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਲਾਈਟਰ ਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਤੋਂ ਨਸ਼ੀਲੇ ਪਦਾਰਥ ਲੈ ਕੇ ਆਏ ਸਨ। ਮੁਲਜ਼ਮਾਂ ਨੇ ਪੇਟੀਐਮ ਰਾਹੀਂ ਉਕਤ ਵਿਅਕਤੀ ਨੂੰ 10,000 ਰੁਪਏ ਭੇਜੇ ਸਨ। ਮੈਡੀਕਲ ਰਿਪੋਰਟ ਵਿਚ ਦੋਵਾਂ ਮੁਲਜ਼ਮਾਂ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸ਼ੱਕੀ ਹਾਲਾਤ ਵਿਚ ਮਿਲੇ ਹਨ।

ਇਹ ਵੀ ਪੜੋ:Punjab News : ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ 

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਮਗਰੋਂ ਤੀਜੇ ਮੁਲਜ਼ਮ ਨੂੰ ਵੀ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਐਨਡੀਪੀਐਸ ਨੂੰ 22-27 ਦਾ ਵਾਅਦਾ ਕਰਕੇ 29 ਕਰ ਦਿੱਤਾ ਗਿਆ ਹੈ। ਐਸਐਸਪੀ ਨੇ ਕਿਹਾ ਕਿ 29 ਦੇ ਵਾਅਦੇ ਦਾ ਹੀ ਮਤਲਬ ਹੈ ਕਿ ਜਿਸ ਵਿਅਕਤੀ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਤੀਜੇ ਮੁਲਜ਼ਮ ਦੀ ਪਛਾਣ ਸੰਦੀਪ ਅਰੋੜਾ ਵਾਸੀ ਈਟਾ ਨਗਰ ਥਾਣਾ ਹੈਬੋਵਾਲ ਵਜੋਂ ਹੋਈ ਹੈ।

(For more news apart from  MP Amritpal brother Harpreet was produced in Phillaur court, court did not give police remand News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement