Chandigarh News : ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਦੇਣ ਲਈ IIT ਰੋਪੜ ਨਾਲ ਸਮਝੌਤਾ ਸਹੀਬੱਧ

By : BALJINDERK

Published : Jul 12, 2024, 5:05 pm IST
Updated : Jul 12, 2024, 5:07 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Chandigarh News : ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ 

Chandigarh News :ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਮਾਨ ਅਤੇ ਆਈ.ਆਈ.ਟੀ., ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।

a

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਮਝੌਤਾ ਤੇਜ਼ੀ ਨਾਲ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ਵਿਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਦੀ ਪੂਰਤੀ ਕਰਨ ਦੇ ਨਾਲ-ਨਾਲ ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਅਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖ਼ਲਾਈ, ਖੋਜ, ਵਿਕਾਸ ਅਤੇ ਨਿਰਮਾਣ ਨੂੰ ਮਜ਼ਬੂਤ ਕਰੇਗਾ।

ਇਹ ਵੀ ਪੜੋ: Samvidhaan Hatya Diwas : ਕੇਂਦਰ ਸਰਕਾਰ ਨੇ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਕੀਤਾ ਐਲਾਨ 

ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਿਖ਼ਲਾਈ ਪ੍ਰੋਗਰਾਮ ਨਾਲ ਸੂਬੇ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਸੀ-ਪਾਈਟ ਅਤੇ ਆਈ.ਆਈ.ਟੀ. ਰੋਪੜ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਨੌਜਵਾਨਾਂ ਨੂੰ ਡੀ.ਜੀ.ਸੀ.ਏ. ਸਰਟੀਫਿਕੇਟ ਦਿੱਤੇ ਜਾਣਗੇ, ਜੋ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ’ਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿਚ ਵੀ ਸਹਾਇਤਾ ਕੀਤੀ ਜਾਵੇਗੀ, ਜਿੱਥੇ ਡਰੋਨ ਅਪਰੇਟਰਾਂ ਦੀ ਸਿਖ਼ਲਾਈ ਤੋਂ ਇਲਾਵਾ ਡਰੋਨ ਦੀ ਮੁਰੰਮਤ ਅਤੇ ਅਸੈਂਬਲਿੰਗ ਵੀ ਕੀਤੀ ਜਾਵੇਗੀ।
ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਫ਼ਲਤਾਪੂਰਵਕ ਸਿਖ਼ਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਉਚਿਤ ਰੋਜ਼ਗਾਰ ਲੱਭਣ ਵਿਚ ਵੀ ਸਹਿਯੋਗ ਦਿੱਤਾ ਜਾਵੇਗਾ। ਇਹ ਕਦਮ ਸਾਡੇ ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਵਿਚ ਅਹਿਮ ਭੂਮਿਕਾ ਨਿਭਾਏਗਾ।

(For more news apart from       News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement