Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਹਨੇਰੀ-ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਦਾ ਆਉਣ ਦਾ ਅਲਰਟ ਜਾਰੀ
Published : Jul 12, 2024, 7:40 am IST
Updated : Jul 12, 2024, 7:42 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੱਕ ਯੈਲੋ ਅਲਰਟ ਜਾਰੀ ਕੀਤਾ

Punjab Weather Update News in punjabi : ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਸੁਸਤ ਰਹਿਣ ਤੋਂ ਬਾਅਦ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਹੋ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Panthak News: CM ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ ਕਰਨ ਮੌਕੇ ਸਿੱਖ ਧਰਮੀ ਫ਼ੌਜੀਆਂ ਦਾ ਛਲਕਿਆ ਦਰਦ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: Health News: ਸਿਹਤਮੰਦ ਸਰੀਰ ਲਈ ਪੈਦਲ ਚਲਣਾ ਜ਼ਰੂਰੀ  

ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿੱਚ ਹੁਣ ਤੱਕ ਮੌਨਸੂਨ ਆਮ ਵਾਂਗ ਹੈ। ਇਹ ਆਮ ਨਾਲੋਂ ਸਿਰਫ਼ 5 ਡਿਗਰੀ ਘੱਟ ਹੈ। ਜੇਕਰ 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ 49.6 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ 47.3 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿੱਚ 53%, ਕਪੂਰਥਲਾ ਵਿੱਚ 42%, ਰੂਪਨਗਰ ਵਿੱਚ 43%, ਐਸਏਐਸ ਨਗਰ ਵਿੱਚ 22%, ਫਤਿਹਗੜ੍ਹ ਸਾਹਿਬ ਵਿੱਚ 51%, ਪਟਿਆਲਾ ਵਿੱਚ 43%, ਬਠਿੰਡਾ ਵਿੱਚ 33%, ਫਿਰੋਜ਼ਪੁਰ ਵਿੱਚ 70%, ਮੋਗਾ ਅਤੇ ਐਸਬੀਐਸ ਨਗਰ ਵਿੱਚ 63%। 63% ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
 

​(For more Punjabi news apart from Punjab Weather Update News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement