Punjab News : ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

By : BALJINDERK

Published : Jul 12, 2024, 6:19 pm IST
Updated : Jul 12, 2024, 6:19 pm IST
SHARE ARTICLE
 Dr. Baljit Kaur
Dr. Baljit Kaur

Punjab News : ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

Punjab News : -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਹ ਵੀ ਪੜੋ:Chandigarh News : ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਦੇਣ ਲਈ IIT ਰੋਪੜ ਨਾਲ ਸਮਝੌਤਾ ਸਹੀਬੱਧ

ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਇਹ ਵੀ ਪੜੋ:Samvidhaan Hatya Diwas : ਕੇਂਦਰ ਸਰਕਾਰ ਨੇ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਕੀਤਾ ਐਲਾਨ 

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

(For more news apart from scheduled castes 6314 beneficiaries 32.20 crore rupees released : Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement