
Farmers protest : ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਰੱਖਿਆ ਬਰਕਰਾਰ
Farmers Protest : ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫ਼ਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।
ਦੱਸ ਦਈਏ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਸੀ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਰੋਕ ਲਾਈ ਹੋਈ ਹੈ। ਇਸ ਹੁਕਮ ਨੂੰ ਚੁਣੌਤੀ ਦੇਣ ਲਈ ਅੱਜ ਭਾਰਤ ਦੇ ਸਾਲਿਸਟਰ ਜਨਰਲ ਸੁਪਰੀਮ ਕੋਰਟ ਵਿਚ ਪੇਸ਼ ਹੋਏ।
ਇਹ ਵੀ ਪੜੋ:Lahore News : ਪਾਕਿਸਤਾਨ ’ਚ ਆਲੀਆ ਨੀਲਮ ਨੇ ਚੀਫ਼ ਜਸਟਿਸ ਦੀ ਚੁੱਕੀ ਸਹੁੰ
ਅੱਜ ਸੁਪਰੀਮ ਕੋਰਟ ਨੇ ਕਿਸਾਨ ਸਬੰਧੀ ਵਕੀਲ ਦੀਆਂ ਦਲੀਲਾਂ 'ਤੇ ਗੌਰ ਕਰਨ ਤੋਂ ਬਾਅਦ ਸ਼ੰਭੂ ਸਰਹੱਦ ਖੋਲ੍ਹਣ ਦੇ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ ? ਟ੍ਰੈਫਿਕ ਨੂੰ ਕੰਟਰੋਲ ਕਰਨਾ ਸੂਬਾ ਸਰਕਾਰ ਦਾ ਕੰਮ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ਨੂੰ ਖੁੱਲ੍ਹਾ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ਖੁੱਲ੍ਹਾ ਰੱਖਣਾ ਹਰਿਆਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
(For more news apart from Supreme Court's comment on farmers' protest at Shambhu border News in Punjabi, stay tuned to Rozana Spokesman)