Pathankot 'ਚ Land Dispute ਕਾਰਨ ਹੋਇਆ ਤਕਰਾਰ, ਚਚੇਰੇ ਭਰਾ ਦੀ ਹੱਤਿਆ
Published : Jul 12, 2025, 12:55 pm IST
Updated : Jul 12, 2025, 12:55 pm IST
SHARE ARTICLE
A Fight Broke Out over a Land Dispute in Pathankot, Killing of a Cousin Latest News in Punjabi
A Fight Broke Out over a Land Dispute in Pathankot, Killing of a Cousin Latest News in Punjabi

ਭਰਾ ਤੇ ਦੋ ਦੋਸਤ ਜ਼ਖ਼ਮੀ, ਦੂਸਰੀ ਧਿਰ ਦੇ ਤਾਏ ਦੇ ਤਿੰਨ ਲੜਕੇ ਫ਼ਰਾਰ 

A Fight Broke Out over a Land Dispute in Pathankot, Killing of a Cousin Latest News in Punjabi ਪਠਾਨਕੋਟ : ਪਿੰਡ ਭੋਆ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਦਰਮਿਆਨ ਤਕਰਾਰ ਹੋ ਗਿਆ, ਜਿਸ ਵਿਚ ਚਚੇਰੇ ਭਰਾ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਤੇ ਦੋ ਦੋਸਤ ਜ਼ਖ਼ਮੀ ਹੋ ਗਏ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੂਰਜ ਕੁਮਾਰ (32) ਤੇ ਜ਼ਖ਼ਮੀਆਂ ਦੀ ਪਛਾਣ ਉਸ ਦੇ ਭਰਾ ਰਾਕੇਸ਼ ਕੁਮਾਰ ਅਤੇ ਦੋ ਦੋਸਤਾਂ ਲਾਡੀ ਤੇ ਵਿਪੁਲ ਵਜੋਂ ਹੋਈ ਹੈ। ਇਸ ਮਾਮਲੇ ਵਿਚ ਦੂਸਰੀ ਧਿਰ ਦੇ ਤਾਏ ਦੇ ਤਿੰਨ ਲੜਕੇ ਸ਼ਕਤੀ, ਬੰਟੀ ਤੇ ਬੱਬੂ ਫ਼ਰਾਰ ਹਨ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪਠਾਨਕੋਟ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿਤੀ ਹੈ, ਜਿੱਥੇ ਭਲਕੇ ਪੋਸਟਮਾਰਟਮ ਕਰਵਾਇਆ ਜਾਵੇਗਾ ਜਦਕਿ ਪੁਲਿਸ ਨੇ ਜ਼ਖ਼ਮੀਆਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। 

ਜਾਣਕਾਰੀ ਅਨੁਸਾਰ ਦੋਹਾਂ ਪਰਵਾਰਾਂ ਦਾ ਪਿੰਡ ਵਿਚ ਦੋ ਕਨਾਲ ਜ਼ਮੀਨ ਨੂੰ ਲੈ ਕੇ ਕਾਫ਼ੀ ਦੇਰ ਤੋਂ ਝਗੜਾ ਚਲਦਾ ਆ ਰਿਹਾ ਸੀ। ਹਾਲਾਂਕਿ ਦੋ ਦਿਨ ਪਹਿਲਾਂ ਹੀ ਪਿੰਡ ਦੀ ਪੰਚਾਇਤ ਨੇ ਦੋਵਾਂ ਧਿਰਾਂ ਦਾ ਰਾਜ਼ੀਨਾਮਾ ਕਰਵਾਇਆ ਸੀ। ਥਾਣਾ ਮੁਖੀ ਜਗਦੀਸ਼ ਚੰਦਰ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from A Fight Broke Out over a Land Dispute in Pathankot, Killing of a Cousin Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement