
ਟਰੈਕਟਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Ajnala Accident News in punjabi : ਅਜਨਾਲਾ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਕਸਬਾ ਭਿੰਡੀ ਸੈਦਾਂ ਨਜ਼ਦੀਕ ਟਰੈਕਟਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਕਰਦੇ ਸਨ। ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਚ ਰੱਖ ਦਿੱਤਾ ਗਿਆ ਹੈ ਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
(For more news apart from “Ajnala Accident News in punjabi , ” stay tuned to Rozana Spokesman.)