
Ludhiana Fire News: ਖਾਣਾ ਪਕਾਉਂਦੇ ਸਮੇਂ ਵਾਪਰਿਆ ਹਾਦਸਾ, ਔਰਤ ਨੂੰ ਪੀਜੀਆਈ ਕੀਤਾ ਰੈਫ਼ਰ
Ludhiana cylinder blast News in punjabi : ਲੁਧਿਆਣਾ ਵਿੱਚ ਅੱਜ ਸਵੇਰੇ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕੇ ਵਿੱਚ ਜੋੜਾ ਬੁਰੀ ਤਰ੍ਹਾਂ ਝੁਲਸ ਗਿਆ। ਔਰਤ 65 ਪ੍ਰਤੀਸ਼ਤ ਜਦੋਂ ਕਿ ਉਸਦਾ ਪਤੀ 45 ਪ੍ਰਤੀਸ਼ਤ ਸੜ ਗਿਆ ਹੈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਹੈ।
ਸਿਲੰਡਰ ਫਟਣ ਦੀ ਇਹ ਘਟਨਾ ਰਾਜੀਵ ਗਾਂਧੀ ਕਲੋਨੀ ਵਿੱਚ ਵਾਪਰੀ, ਜਿੱਥੇ ਇਹ ਜੋੜਾ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਹੈ। ਔਰਤ ਦੇ ਪਤੀ ਵਿਕਾਸ ਨੇ ਦੱਸਿਆ ਕਿ ਉਹ ਅੱਜ ਸਵੇਰੇ ਕਮਰੇ ਵਿੱਚ ਸੌਂ ਰਿਹਾ ਸੀ। ਉਸ ਦੀ ਪਤਨੀ ਰੀਟਾ ਗੈਸ 'ਤੇ ਭਾਂਡਾ ਰੱਖ ਕੇ ਸਬਜ਼ੀਆਂ ਕੱਟ ਰਹੀ ਸੀ। ਫਿਰ ਅਚਾਨਕ ਕਮਰੇ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਅਚਾਨਕ ਧਮਾਕਾ ਹੋਇਆ। ਲੋਕਾਂ ਨੇ ਉਸ ਨੂੰ ਅਤੇ ਉਸ ਦੀ ਪਤਨੀ ਰੀਟਾ ਨੂੰ ਕਮਰੇ ਤੋਂ ਬਾਹਰ ਕੱਢਿਆ।
ਗੁਆਂਢੀ ਰਿਤੂ ਨੇ ਦੱਸਿਆ ਕਿ ਕਮਰੇ ਵਿੱਚ ਅੱਗ ਲੱਗਣ ਤੋਂ ਬਾਅਦ ਰੀਤਾ ਅਤੇ ਵਿਕਾਸ ਦੀਆਂ ਚੀਕਾਂ ਨਿਕਲੀਆਂ। ਸਾਰੇ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ। ਰੀਤਾ ਅਤੇ ਵਿਕਾਸ ਦੇ ਕਮਰੇ ਦਾ ਸਾਰਾ ਸਮਾਨ ਸੜ ਗਿਆ ਹੈ। ਜ਼ਖ਼ਮੀਆਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
(For more news apart from “Ludhiana Fire News in punjabi , ” stay tuned to Rozana Spokesman.)