
Bathinda News : ਚੋਰੀ ਦੀ ਕਾਲੀ ਥਾਰ ਲੈ ਕੇ ਘੁੰਮ ਰਿਹਾ ਸੀ ਨੌਜਵਾਨ. ਗੈਰ ਕਾਨੂੰਨੀ ਹਥਿਆਰ, 4 ਜ਼ਿੰਦਾ ਕਾਰਤੂਸ, 20 ਹਜ਼ਾਰ ਰੁਪਏ ਨਕਦੀ ਬਰਾਮਦ
Bathinda News in Punjabi : ਬਠਿੰਡਾ ਦੇ ਥਾਣਾ ਸੰਗਤ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਵੱਡੀ ਕਾਰਵਾਈ ਕਰਦਿਆਂ ਇੱਕ ਕਾਲੀ ਥਾਰ ਵਿੱਚ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਹੈ।
ਥਾਣਾ ਮੁਖੀ ਪਰਮ ਪਾਰਸ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਮੀਡੀਆ ਨੂੰ ਦੱਸਿਆ ਕਿ ਮੁਲਜ਼ਮ ਦੇ ਕੋਲੋਂ ਇੱਕ ਨਾਜਾਇਜ਼ ਪਿਸਤੌਲ ਅਤੇ 20 ਦੀ ਰਾਸ਼ੀ ਬਰਾਮਦ ਹੋਈ ਹੈ।
ਉਕਤ ਨੌਜਵਾਨ ਦੀ ਪਹਿਚਾਣ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਰਹਿਣ ਵਾਲੇ ਰਾਬਤਾ ਰਾਮ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਮੁਤਾਬਿਕ ਇਹ ਕਾਲੀ ਥਾਰ ਵੀ ਚੋਰੀ ਦੀ ਹੋ ਸਕਦੀ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from Rajasthani youth arrested with weapons in Bathinda News in Punjabi, stay tuned to Rozana Spokesman)