'ਮੁੱਠੀ ਭਰ' ਲੋਕ ਸਿੱਖ ਨੌਜਵਾਨੀ ਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਨਾ ਕਰਨ : ਵਿਧਾਇਕ ਲੱਖਾ
Published : Aug 12, 2018, 11:53 am IST
Updated : Aug 12, 2018, 11:53 am IST
SHARE ARTICLE
mla lakhvir singh lakha
mla lakhvir singh lakha

ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਲੰਡਨ ਵਿਚ ਹੋ ਰਹੇ '20-20 ਰਿਫ਼ਰੈਂਡਮ' ਨੂੰ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਦੀ ਸਾਜਿਸ਼ ਕਰਾਰ ਦਿੰਦਿਆਂ

ਖੰਨਾ/ਪਾਇਲ, 11 ਅਗੱਸਤ (ਏ.ਐਸ. ਖੰਨਾ/ਖੱਟੜਾ) : ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਲੰਡਨ ਵਿਚ ਹੋ ਰਹੇ '20-20 ਰਿਫ਼ਰੈਂਡਮ' ਨੂੰ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਦੀ ਸਾਜਿਸ਼ ਕਰਾਰ ਦਿੰਦਿਆਂ ਇਸ ਦੇ ਆਯੋਜਕਾਂ ਨੂੰ ਤਾੜਨਾ ਕੀਤੀ ਹੈ ਕਿ ਉਹ ਸਿੱਖ ਨੌਜਵਾਨੀ ਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਨਾ ਕਰਨ। 


ਅੱਜ ਜਾਰੀ ਬਿਆਨ ਵਿਚ ਨੌਜਵਾਨ ਵਿਧਾਇਕ ਲੱਖਾ ਨੇ ਕਿਹਾ ਕਿ ਵਿਦੇਸ਼ਾਂ ਦੀ ਧਰਤੀ 'ਤੇ ਸੁੱਖ ਸੁਵਿਧਾਵਾਂ ਦਾ ਨਿੱਘ ਮਾਣ ਰਹੇ 'ਮੁੱਠੀ ਭਰ' ਲੋਕ ਅਪਣੀਆਂ ਰਾਜਸੀ ਚੌਧਰਾਂ ਚਮਕਾਉਣ ਅਤੇ ਭੋਲੇ ਭਾਲੇ ਸਿੱਖਾਂ ਤੋਂ ਮੋਟੀਆਂ ਰਕਮਾਂ ਇਕੱਠੀਆਂ ਕਰਨ ਦੇ ਲਾਲਚ ਵਿਚ '20-20 ਰਿਫਰੈਂਡਮ' ਦਾ ਆਯੋਜਨ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਸਿੱਖਾਂ ਨਾਲ ਜਾਂ ਲੋਕਾਈਂ ਨਾਲ ਕੋਈ ਪ੍ਰੇਮ ਨਹੀਂ ਹੈ, ਸਗੋਂ ਇਹ ਤਾਂ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਪੰਜਾਬ ਅਤੇ ਭਾਰਤ ਦਾ ਮਾਹੌਲ ਖ਼ਰਾਬ ਕਰਨ 'ਤੇ ਲੱਗੇ ਹੋਏ ਹਨ। 


ਸ. ਲੱਖਾ ਨੇ ਕਿਹਾ ਕਿ ਅਜਿਹੇ ਆਯੋਜਨ ਕਰਨ ਵਾਲੇ ਵਿਦੇਸ਼ੀ ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਪੰਜਾਬ ਦੀ ਧਰਤਲ ਹਾਲਤ ਦਾ ਜਾਇਜ਼ਾ ਲੈਣ। ਪਿਛਲੇ 10 ਸਾਲਾਂ ਦੇ ਅਕਾਲੀ-ਭਾਜਪਾ ਗਠਜੋੜ ਰਾਜ ਦੌਰਾਨ ਨੌਜਵਾਨੀ ਨੂੰ ਸਾਂਭਣ ਲਈ ਕੋਈ ਯਤਨ ਨਹੀਂ ਕੀਤਾ ਗਿਆ, ਨਤੀਜਤਨ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਰਾਹ ਪੈ ਗਈ ਅਤੇ ਪੰਜਾਬ ਆਰਥਿਕ ਅਤੇ ਸਮਾਜਿਕ ਪੱਖੋਂ ਟੁੱਟ ਗਿਆ, ਜਿਸ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਮੁੜਨ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਚਾਹੀਦਾ ਹੈ ਕਿ ਜੇਕਰ ਉਹ ਵਾਕਿਆ ਹੀ ਪੰਜਾਬ, ਸਿੱਖੀ ਅਤੇ ਸਿੱਖ ਨੌਜਵਾਨਾਂ ਲਈ ਕੁੱਝ ਕਰਨਾ ਚਾਹੁੰਦੇ ਹਨ ਤਾਂ ਉਹ ਪੰਜਾਬ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਅੱਗੇ ਆਉਣ।
ਸਿੱਖ ਨੌਜਵਾਨੀ ਨੂੰ ਕੁਰਾਹੇ ਪਾਉਣ ਦੀ ਬਜਾਏ ਅਜਿਹੇ ਲੋਕਾਂ ਨੂੰ ਪੰਜਾਬ ਆ ਕੇ ਨੌਜਵਾਨੀ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਸ. ਲੱ

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement