
ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ।
ਮਾਲੇਰਕੋਟਲਾ : ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ। ਦਸਿਆ ਜਾ ਰਿਹਾ ਹੈ ਕਿ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਤੁਹਾਨੂੰ ਦਸ ਦੇਈਏ ਕਿ ਹੁਣ ਤੱਕ ਸੂਬੇ `ਚ ਕਈ ਨਸ਼ਾ ਤਸਕਰਾਂ ਨੂੰ ਫੜਿਆ ਹੈ।
herion
ਜਿਸ ਕਾਰਨ ਹੁਣ ਪੰਜਾਬ `ਚ ਨਸ਼ਾ ਤਸਕਰਾਂ ਦੀ ਗਿਣਤੀ ਨੂੰ ਕੁਝ ਹੱਦ ਤੱਕ ਠੱਲ ਤਾ ਪਾ ਲਈ ਗਈ ਹੈ। ਦਿਨ ਬ ਦਿਨ ਪੰਜਾਬ ਪੁਲਿਸ ਅਤੇ ਸੂਬੇ ਦੀਆਂ ਸਰਕਾਰਾ ਨਸ਼ੇ ਦੀ ਆਮਦ ਨੂੰ ਦੇਖਦੇ ਹੋਏ ਅਹਿਮ ਕਦਮ ਲੈ ਰਹੇ ਹਨ। ਅਜਿਹਾ ਹੀ ਇਕ ਮਾਮਲਾ ਮਾਲੇਰਕੋਟਲਾ `ਚ ਸਾਹਮਣਾ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਮਾਲੇਰਕੋਟਲਾ `ਚ ਅੱਜ 28 ਸਾਲਾਂ ਦੇ ਇੱਕ ਵਿਅਕਤੀ ਨੂੰ 260 ਗ੍ਰਾਮ ਚਿੱਟਾ (ਨਸ਼ੀਲਾ ਪਦਾਰਥ) ਅਤੇ 1.38 ਲੱਖ ਰੁਪਏ ਨਕਦ ਸਮੇਤ ਗ੍ਰਿਫ਼ਤਾਰ ਕੀਤਾ
arrested hand
ਗਿਆ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਉਸ ਦੀ ਸ਼ਨਾਖ਼ਤ ਮੁਹੰਮਦ ਆਮਿਰ ਉਰਫ਼ ਬਾਵਾ ਉਰਫ਼ ਬਾਬਾ ਵਜੋਂ ਹੋਈ ਹੈ ਤੇ ਉਹ ਮਾਲੇਰਕੋਟਲਾ ਦਾ ਹੀ ਰਹਿਣ ਵਾਲਾ ਹੈ।ਇਸ ਮਾਮਲੇ ਸਬੰਧੀ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਸੂਹ ਮਿਲਣ ਤੋਂ ਬਾਅਦ ਐੱਸਐੱਚਓ ਰਾਜੇਸ਼ ਸਨੇਹੀ ਦੀ ਅਗਵਾਈ ਹੇਠ ਪੁਲਿਸ ਦੀ ਇੱਕ ਟੀਮ ਨੇ ਮਾਲੇਰਕੋਟਲਾ ਦੀ ਮਤੋਈ ਰੋਡ `ਤੇ ਆਮਿਰ ਨੂੰ ਰੋਕਿਆ ਤੇ ਫਿਰ ਜਦੋਂ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ, ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਐੱਸਐੱਸਪੀ ਗਰਗ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਸਕੂਟਰ `ਤੇ ਸੀ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਕੈਪਸੂਲਾਂ `ਚ ਬੰਦ 260 ਗ੍ਰਾਮ ਚਿੱਟਾ ਬਰਾਮਦ ਕੀਤਾ
arrested
ਗਿਆ। ਪੁਲਿਸ ਨੇ ਉਸ ਕੋਲੋਂ 1.38 ਲੱਖ ਰੁਪਏ ਨਕਦ ਵੀ ਬਰਾਮਦ ਕੀਤੇ।ਐੱਸਐੱਸਪੀ ਅਨੁਸਾਰ ਇਹ ਮੁਲਜ਼ਮ ਦਿੱਲੀ ਦੇ ਕਿਸੇ ਆਰਕੇ ਅਤੇ ਉੱਤਰ ਪ੍ਰਦੇਸ਼ ਦੇ ਰੁੜਕੀ (ਸਹਾਰਨਪੁਰ) ਦੇ ਵਸਨੀਕ ਹਰਜੀਤ ਸਿੰਘ ਤੋਂ ਚਿੱਟਾ ਲਿਆਉਂਦਾ ਰਿਹਾ ਹੈ। ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ `ਚ ਲੈ ਲਿਆ ਹੈ। ਅਤੇ ਉਸ `ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਹਨਾਂ ਨੇ ਕਿਹਾ ਕੇ ਇਸ ਮਾਮਲੇ ਸਬੰਧੀ ਜਲਦੀ ਹੀ ਨਜਿੱਠਿਆ ਜਾਵੇਗਾ।