
ਆਮ ਲੋਕਾਂ ਦੀ ਇੱਛਾ, ਭਾਰਤੀ ਲੋਕਤੰਤਰ ਅਤੇ ਭਾਰਤੀ ਸੰਵਿਧਾਨ ਦੇ ਮੂਲ ਤੱਤ ਹਨ...
ਚੰਡੀਗੜ੍ਹ: ਆਮ ਲੋਕਾਂ ਦੀ ਇੱਛਾ, ਭਾਰਤੀ ਲੋਕਤੰਤਰ ਅਤੇ ਭਾਰਤੀ ਸੰਵਿਧਾਨ ਦੇ ਮੂਲ ਤੱਤ ਹਨ। ਸਰਕਾਰ ਦੇ ਫ਼ੈਸਲੇ ਦਾ ਸਭ ਤੋਂ ਵਧੇਰੇ ਅਸਰ ਜੰਮੂ-ਕਸ਼ਮੀਰ ਦੇ ਲੋਕਾਂ 'ਤੇ ਹੀ ਹੋਇਆ ਹੈ। ਇਹ ਉਨ੍ਹਾਂ ਦੀ ਸੁਰੱਖਿਆ ਤੋਂ ਲੈ ਕੇ ਰੁਜ਼ਗਾਰ ਤੱਕ ਪ੍ਰਭਾਵਿਤ ਕਰੇਗਾ, ਪਰ ਉਨ੍ਹਾਂ ਲੋਕਾਂ ਦੀ ਰਾਏ ਨਹੀਂ ਲਈ ਗਈ। ਇਸ ਦੇ ਬਦਲੇ ਘਾਟੀ ਵਿੱਚ ਹਜ਼ਾਰਾਂ ਵਿੱਚ ਸੈਨਿਕਾਂ ਨੂੰ ਹਵਾਈ ਜਹਾਜ਼ ਰਾਹੀਂ ਉਤਾਰ ਕੇ ਇਹ ਸੰਦੇਸ਼ ਦਿੱਤਾ ਗਿਆ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ।
ਆਮ ਤੌਰ 'ਤੇ ਅਜਿਹੇ ਵੱਡੇ ਸੰਵੈਧਾਨਿਕ ਬਦਲਾਵਾਂ ਨੂੰ ਲੋਕਤਾਂਤਰਿਕ ਪ੍ਰਕਿਰਿਆਵਾਂ ਵਿਚੋਂ ਨਿਕਲਣਾ ਪੈਂਦਾ ਹੈ ਇਸ ਦਾ ਖਰੜਾ ਸੂਬੇ ਅਤੇ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਸਲਾਹ-ਮਸ਼ਵਰਾ ਨਾਲ ਤਿਆਰ ਹੋਣਾ ਚਾਹੀਦਾ ਹੈ।
Article 370
ਅੱਜ ਈਦ-ਉਲ-ਜ਼ੁਹਾ ਦੇ ਸ਼ੁਭ ਦਿਹਾੜੇ ਮੌਕੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨਾਲ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਕੀਤੀ ਤੇ ਸਾਰਿਆਂ ਵਿਦਿਆਰਥੀਆਂ ਨੇ ਰੱਲ ਕੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਿਆ।
Kashmiri Girls
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪੰਜਾਬ ਹਮੇਸ਼ਾ ਆਪਣੇ ਭੈਣ-ਭਰਾਵਾਂ ਨਾਲ ਔਖੇ ਸਮੇਂ ਖੜਿਆ ਹੈ ਤੇ ਸਾਡੇ ਦਿਲ, ਸਾਡੇ ਘਰਾਂ ਦੇ ਦਰਵਾਜ਼ੇ ਹਮੇਸ਼ਾ ਇਨ੍ਹਾਂ ਲਈ ਖੁੱਲ੍ਹੇ ਹਨ।
Captain Amrinder Singh