
ਇੱਕ ਪਿਤਾ ਵੱਲੋਂ ਉਸ ਵਕਤ ਕਥਿਤ ਤੌਰ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ।
ਫਰੀਦਕੋਟ : ਇੱਕ ਪਿਤਾ ਵੱਲੋਂ ਉਸ ਵਕਤ ਕਥਿਤ ਤੌਰ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਜਦੋਂ ਉਸ ਦੇ ਪੁੱਤ 'ਤੇ ਨਬਾਲਿਗ ਲੜਕੀ ਨਾਲ ਛੇੜਛਾੜ ਦਾ ਪਰਚਾ ਦਰਜ ਹੋਇਆ ਅਤੇ ਰਾਜ਼ੀਨਾਮੇ ਲਈ ਮੋਟੀ ਰਕਮ ਦੀ ਮੰਗ ਕੀਤੀ ਗਈ। ਦੱਸ ਦਈਏ ਕਿ ਮਾਮਲਾ ਫਰੀਦਕੋਟ ਦੇ ਪਿੰਡ ਢੁਡੀ ਦਾ ਹੈ। ਪਿੰਡ ਦੇ ਸਰਪੰਚ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਦੇ ਲੜਕੇ 'ਤੇ ਪਿੰਡ ਦੇ ਸਾਬਕਾ ਸਰਪੰਚ ਨੇ ਛੇੜਛਾੜ ਦਾ ਮਾਮਲਾ ਦਰਜ ਕਰਵਾ ਕੇ ਬਾਅਦ ਵਿੱਚ ਰਾਜ਼ੀਨਾਮੇ ਲਈ ਪਹਿਲਾਂ 10 ਲੱਖ ਅਤੇ ਫਿਰ 15 ਲੱਖ ਦੀ ਮੰਗ ਕੀਤੀ।
Father commits suicide
ਜਿਸ ਨੂੰ ਲੈ ਕੇ ਉਹ ਪਰੇਸ਼ਾਨੀ ਵਿੱਚ ਆ ਗਿਆ ਅਤੇ ਖੁਦਕੁਸ਼ੀ ਕਰ ਲਈ। ਉਸਨੇ ਆਪਣੇ ਸੁਸਾਇਡ ਨੋਟ ਵਿੱਚ ਵੀ ਖੁਦਕੁਸ਼ੀ ਦਾ ਕਾਰਨ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਨੂੰ ਹੀ ਦੱਸਿਆ ਹੈ। ਜਾਂਚ ਅਧਿਕਾਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Father commits suicide
ਦੱਸ ਦਈਏ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮੰਗ ਕੀਤੀ ਹੈ ਕਿ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇੰਸਾਫ ਨਹੀਂ ਮਿਲਦਾ ਉਹ ਮ੍ਰਿਤਕ ਦਾ ਸਸਕਾਰ ਨਹੀਂ ਕਰਣਗੇ।