CM ਦੇ ਉਪ ਪ੍ਰਮੁੱਖ ਸਕੱਤਰ ਵੱਲੋਂ ਸਾਈਕਲ ਰੈਲੀ ਦੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਤੇ ਮਾਸਕ ਦੀ ਵੰਡ
Published : Aug 12, 2020, 4:16 pm IST
Updated : Aug 12, 2020, 4:16 pm IST
SHARE ARTICLE
 file photo
file photo

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਸਬੰਧੀ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ.....

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਸਬੰਧੀ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਦੇ ਉੱਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਆਗਾਮੀ 15 ਅਗਸਤ, 2020 ਨੂੰ ਹੋਣ ਵਾਲੀ ਆਜ਼ਾਦੀ ਦਿਹਾੜੇ ਅਤੇ ਮਿਸ਼ਨ ਫ਼ਤਿਹ ਨੂੰ ਸਮਰਪਿਤ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅੱਜ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਰੱਖਿਆ ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਦਾ ਸੁਨੇਹਾ ਜ਼ਮੀਨੀ ਪੱਧਰ ’ਤੇ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ।

Corona VirusCorona Virus

ਉਪ ਪ੍ਰਮੁੱਖ ਸਕੱਤਰ ਨੇ ਅੱਜ ਸਥਾਨਕ ਸੈਕਟਰ 42 ਦੀ ਝੀਲ ਵਿਖੇ ਇਸ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਅਤੇ ਮਾਸਕ ਵੰਡੇ ਅਤੇ ਉਨ੍ਹਾਂ ਨੂੰ ਸੱਚੇ ਅਰਥਾਂ ਵਿੱਚ ਮਿਸ਼ਨ ਫਤਿਹ ਦੇ ਯੋਧੇ ਵਜੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣਾ ਪੂਰਾ ਤਾਣ ਲਾ ਕੇ ਭਰਪੂਰ ਯੋਗਦਾਨ ਪਾਇਆ ਜਾਵੇ।

Corona VirusCorona Virus

ਉਨ੍ਹਾਂ ਇਹ ਵੀ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਰੂਰੀ ਹੈ ਕਿ ਆਮ ਲੋਕਾਂ ਨੂੰ ਆਪਣੇ ਬਚਾਅ  ਲਈ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਉਣ, ਸਮਾਜਿਕ ਦੂਰੀ ਬਣਾਏ ਰੱਖਣ, ਘੱਟੋ-ਘੱਟ 20 ਸੈਕਿੰਡ ਲਈ ਸੈਨੇਟਾਈਜ਼ਰ/ਸਾਬਣ ਨਾਲ ਹੱਥ ਧੋਣ ਅਤੇ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

MaskMask

ਇਸ ਮੌਕੇ ਜੁਗਨੀ ਕਲਚਰਲ ਯੂਥ ਐਂਡ ਵੈਲਫੇਅਰ ਕਲੱਬ ਐਸ.ਏ.ਐਸ. ਨਗਰ ਦੇ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਤੇ ਹੈਰੀਟੇਜ਼ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਰੈਲੀ ਨਯਾਗਾਉਂ ਵਿਖੇ ਸਵੇਰੇ 5:00 ਵਜੇ ਸ਼ੁਰੂ ਹੋਵੇਗੀ ਅਤੇ ਚੱਪੜਚਿੜੀ ਵਿਖੇ ਸਮਾਪਤ ਹੋਵੇਗੀ।

MaskMask

ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਪ੍ਰੋਟੋਕਾਲ ਨੂੰ ਧਿਆਨ ’ਚ ਰੱਖਦੇ ਹੋਏ ਥੋੜੀ ਗਿਣਤੀ ਵਿੱਚ ਹੀ ਪ੍ਰਤੀਭਾਗੀ ਇਸ ਰੈਲੀ ਵਿੱਚ ਹਿੱਸਾ ਲੈਣਗੇ। ਇਸ ਮੌਕੇ ਹਾਜ਼ਰ ਪ੍ਰਤੀਭਾਗੀਆਂ ਵਿੱਚ ਭਗਵੰਤ ਸਿੰਘ ਬੇਦੀ, ਨਰੇਸ਼ ਕੁਮਾਰ ਸ਼ਰਮਾ, ਬਲਜੀਤ ਸਿੰਘ ਫਿੱਡੀਆਂ ਵਾਲੇ, ਜਸਵੰਤ ਸਿੰਘ ਰੰਧਾਵਾ, ਪਰਮਦੀਪ ਭਬਾਤ ਅਤੇ ਭੁਪਿੰਦਰ ਸਿੰਘ ਝੱਜ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement