
ਪੰਜਾਬ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਸਿਹਤ ਤੇ ਪਰਿਵਾਰ ਭਲਾਈ
ਚੰਡੀਗੜ੍ਹ: ਪੰਜਾਬ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
Coronavirus
ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।
Balbir Singh Sidhu
ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਕਰੋਨਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਵਧਿਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ।
doctors
ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਵੀ ਨਹੀਂ ਦਿੱਤੀ ਜਾਵੇਗੀ ਅਤੇ ਸਿਰਫ ਮੈਟਰਨਟੀ ਲੀਵ ਅਤੇ ਅਤੀ ਜਰੂਰੀ ਕਾਰਣ ਕਰਕੇ ਚਾਇਲਡ ਕੇਅਰ ਲੀਵ ਕੇਸਾਂ ਵਿਚ ਹੀ ਛੁੱਟੀ ਸਬੰਧੀ ਛੋਟ ਹੋਵੇਗੀ।
Leave
ਸ. ਸਿੱਧੂ ਨੇ ਦੱਸਿਆ ਕਿ ਇਹ ਹੁਕਮ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਰੈਗੂਲਰ ਅਫਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ਆਊਟਸੋਰਸਿੰਗ ਦੇ ਅਧਾਰ ’ਤੇ ਕੰਮ ਕਰ ਰਹੇ ਸਾਰਿਆਂ ਮੁਲਾਜ਼ਮਾਂ ’ਤੇ ਲਾਗੂ ਹੋਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।