ਸਿੱਖ ਕੌਮ ਨੂੰ ਬੇਅਦਬੀ ਦੇ ਅਸਲ ਦੋਸ਼ੀ ਬੇਪਰਦ ਹੋਣ ਦੀ ਬੇਸਬਰੀ ਨਾਲ ਉਡੀਕ : ਬ੍ਰਹਮਪੁਰਾ
Published : Aug 12, 2020, 9:14 pm IST
Updated : Aug 12, 2020, 9:14 pm IST
SHARE ARTICLE
Ranjit Singh Brahmpura
Ranjit Singh Brahmpura

ਪਾਕਿ ਵਾਂਗ ਭਾਰਤ ਵੀ ਖੋਲ੍ਹੇ ਕਰਤਾਰਪੁਰ ਸਾਹਿਬ ਲਾਂਘਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਮੰਗ ਕਰਦੇ ਹੋਏ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨਾਲ ਸਬੰਧਤ ਅਸਲ ਦੋਸ਼ੀ ਬੇਪਰਦ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਇਹ ਬੜੇ ਹੀ ਅਫਸੋਸ ਦੀ ਗੱਲ ਹੈ ਕਿ ਸਿੱਖ ਕੌਮ ਨੂੰ ਇਕ ਸਾਜਿਸ਼ ਤਹਿਤ ਇਨਸਾਫ਼ ਨਹੀ ਦਿੱਤਾ ਜਾ ਰਿਹਾ। ਦੂਸਰੇ ਪਾਸੇ ਸਿੱਖ ਜਗਤ ਵਿਚ ਰੋਹ ਫੈਲ ਰਿਹਾ  ਹੈ ਕਿ ਹੁਕਮਰਾਨ ਸਿਆਸੀ ਰੋਟੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ  ਬੇਅਦਬੀਆਂ ਤੇ ਸੇਕ ਰਹੇ ਹਨ।

Ranjit Singh BrahmpuraRanjit Singh Brahmpura

ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਬਿਅਨ ਜਾਰੀ ਕਰਦਿਆਂ ਕਿਹਾ ਕਿ 13 ਅਗਸਤ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਅਦਬੀਆਂ ਸਬੰਧੀ ਯਾਦ ਪੱਤਰ ਦਿਤੇ ਜਾ ਰਹੇ ਹਨ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ 267 ਪਾਵਨ ਸਰੂਪ ਗੁਮ ਹੋਣ ਦੇ ਗੰਭੀਰ ਮਸਲੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖਾਂ ਦੀਆਂ ਭਾਵਨਾਵਾਂ ਤੇ ਸਬਰ ਨੂੰ ਹੋਰ ਜ਼ਿਆਦਾ ਪਰਖਣ ਤੋਂ ਗੁਰੇਜ ਕਰੇ ਜੋ ਖਾਮੋਸ਼ੀ ਤੇ ਬੇਸਬਰੀ ਨਾਲ ਇਨਸਾਫ਼ ਅਤੇ ਦੋਸ਼ੀਆਂ ਦੀ ਉਡੀਕ ਕਰ ਰਹੇ ਹਨ।

Ranjnit Singh BrahmpuraRanjnit Singh Brahmpura

ਸ. ਬ੍ਰਹਮਪੁਰਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਦੀ ਸਹੁੰ ਲੱਖਾਂ ਲੋਕਾਂ ਸਾਹਮਣੇ ਖਾਧੀ ਸੀ  ਕਿ ਉਹ ਚਾਰ ਹਫ਼ਤਿਆਂ 'ਚ ਨਸ਼ੇ ਖ਼ਤਮ ਕਰਨ ਦੇ  ਨਾਲ ਹੀ ਬੇਅਦਬੀ ਕਰਨ ਵਾਲੇ ਸਲਾਖਾਂ ਪਿੱਛੇ ਕਰਨਗੇ ਪਰ ਸਾਢੇ ਤਿੰਨ ਸਾਲ ਤਕ ਕੁੱਝ ਵੀ ਨਹੀਂ ਕੀਤਾ ਗਿਆ, ਜਿਸ ਤੋਂ ਸਿੱਖ ਤੇ ਪੰਜਾਬੀ ਖਫ਼ਾ ਹੈ।

Ranjit Singh BrahmpuraRanjit Singh Brahmpura

ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ  ਕਿਸਾਨਾਂ ਦੀ ਮੰਦੀ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੰਨਦਾਤੇ ਵਿਰੋਧੀ ਆਰੀਡਨੈਂਸ ਵਾਪਸ ਲੈਣ ਲਈ ਮੋਦੀ ਹਕੂਮਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਨੂੰ ਅਨਾਜ 'ਚ ਆਤਮ ਨਿਰਭਰ ਕਰਨ ਵਾਲਾ ਸੜਕਾਂ 'ਤੇ ਰੁਲ ਰਿਹਾ ਹੈ, ਇਸ ਦੀ ਨਾ ਮੋਦੀ ਤੇ ਨਾ ਹੀ ਕੈਪਟਨ ਸਾਹਿਬ ਨੂੰ ਫਿਕਰ ਹੈ।

ranjit singh brahmpuraranjit singh brahmpura

ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਮੰਗ ਕਰਦਿਆਂ ਕਿਹਾ ਕਿ ਪਾਕਿਸਤਾਨ ਹਕੂਮਤ ਨੇ ਆਪਣੇ ਵਾਲੇ ਪਾਸੇ ਪਵਿੱਤਰ ਗੁਰਧਾਮ ਨੂੰ ਖੋਲ੍ਹ ਦਿਤਾ ਹੈ ਪਰ ਭਾਰਤ ਸਰਕਾਰ ਨੇ ਅਜੇ ਫ਼ੈਸਲਾ ਨਹੀਂ ਲਿਆ। ਉਨ੍ਹਾਂ ਸਿਹਤ ਵਿਭਾਗ ਦੀਆਂ ਗਾਈਡ ਲਾਈਨ ਮੁਤਾਬਕ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀਆਂ 70 ਸਾਲਾਂ ਤੋਂ  ਰੋਜ਼ਾਨਾ ਕੀਤੀਆਂ ਜਾਂਦੀਆਂ ਅਰਦਾਸਾਂ ਦਾ ਬਦੌਲਤ ਲਾਂਘਾ ਖੁਲ੍ਹਿਆ ਸੀ ਤੋਂ ਹੋਰ ਧਾਰਮਕ ਅਸਥਾਨ ਵੀ ਖੋਲ੍ਹ ਦੇਣਾ ਚਾਹੀਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement