
ਮੁੱਖ ਮੰਤਰੀ ਤੋਂ ਮਾਮਲੇ 'ਚ ਤੁਰੰਤ ਕਾਰਵਾਈ ਦੀ ਕੀਤੀ ਮੰਗ
ਖੰਨਾ : ਥਾਣੇ ਅੰਦਰ ਅੰਮ੍ਰਿਤਧਾਰੀ ਪਿਓ-ਪੁੱਤਰਾਂ 'ਤੇ ਤਸ਼ੱਦਦ ਕਰਨ ਵਾਲੇ ਥਾਣੇਦਾਰ ਖਿਲਾਫ਼ ਬਣਦੀ ਕਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਤਕ ਪਹੁੰਚ ਕੀਤੀ ਹੈ। ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਥਾਣੇਦਾਰ ਬਲਜਿੰਦਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Gobind Singh Longowal
ਕਾਬਲੇਗੌਰ ਹੈ ਕਿ ਲੰਘੇ ਅਪ੍ਰੈਲ ਮਹੀਨੇ ਖੰਨਾ ਦੇ ਪੁਲਿਸ ਥਾਣੇ ਅੰਦਰ ਥਾਣੇਦਾਰ ਸਮੇਤ ਪੁਲਿਸ ਮੁਲਾਜ਼ਮਾਂ ਨੇ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰਕੇ ਅਣਮਨੁੱਖੀ ਤਸ਼ੱਦਦ ਕੀਤਾ ਸੀ। ਇਸ ਘਟਨਾ ਨੂੰ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਥਾਣੇਦਾਰ 'ਤੇ ਕੋਈ ਕਾਰਵਾਈ ਨਹੀਂ ਹੋਹੀ।
Gobind Singh Longowal
ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਪੁਲਿਸ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਹਾਰ ਕਰਨਾ ਗ਼ਲਤ ਹੈ ਅਤੇ ਅਜਿਹਾ ਕਰਨ ਕਰਕੇ ਖੰਨਾ ਥਾਣੇ ਦੇ ਤਤਕਾਲੀ ਐਸ.ਐਚ.ਓ. ਨੂੰ ਗ੍ਰਿਫ਼ਤਾਰ ਕੀਤਾ ਜਾਵੇ।
Gobind Singh Longowal
ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਕਿਉਂਕਿ ਪੀੜਤ ਵਿਅਕਤੀ ਅੰਮ੍ਰਿਤਧਾਰੀ ਗੁਰਸਿੱਖ ਹਨ ਅਤੇ ਉਨ੍ਹਾਂ 'ਤੇ ਤਸ਼ੱਦਦ ਸਮੇਂ ਉਨ੍ਹਾਂ ਨੂੰ ਅਲਫ਼ ਨੰਗਾ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਮਾਮਲੇ ਵਿਚ ਦੋਸ਼ੀ ਥਾਣੇਦਾਰ ਸਮੇਤ ਹੋਰਨਾਂ ਖਿਲਾਫ਼ ਤੁਰਤ ਬਣਦੀ ਕਾਰਵਾਈ ਦੀ ਮੰਗ ਕੀਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।