
ਚੀਫ਼ ਸਕੱਤਰ ਅੰਸ਼ੂ ਪ੍ਰਕਾਸ਼ ਕੁੱਟਮਾਰ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਅਦਾਲਤ ’ਚੋਂ ਬਰ
ਨਵੀਂ ਦਿੱਲੀ, 11 ਅਗੱਸਤ : ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਨੂੰ 3 ਸਾਲ ਬਾਅਦ ਸੱਭ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ ਐਵੀਨਿਊ ਕੋਰਟ ਨੇ ਬੁੱਧਵਾਰ ਨੂੰ ਅਪਣੇ ਫ਼ੈਸਲੇ ’ਚ ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਸਾਦ ਨਾਲ ਕੁੱਟਮਾਰ ਮਾਮਲੇ ’ਚ ਅਮਾਨਤੁੱਲਾ ਖ਼ਾਨ ਤੇ ਪ੍ਰਕਾਸ਼ ਜਾਰਵਾਲ ਨੂੰ ਛੱਡ ਕੇ ਸਾਰਿਆਂ ਨੂੰ ਬਰੀ ਕਰ ਦਿਤਾ ਹੈ। ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਤੇ ਬਦਸਲੂਕੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖਮੰਤਰੀ ਮਨੀਸ਼ ਸਿਸੋਦੀਆ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਦੇ ਨਾਂ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਫ਼ਰਵਰੀ, 2018 ’ਚ ਦਿੱਲੀ ਦੇ ਤੱਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਤੇ ਮੁੱਖ ਮੰਤਰੀ ਰਿਹਾਇਸ਼ ’ਚ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਸੀ।
ਇਸ ਮਾਮਲੇ ’ਚ ਦਿੱਲੀ ਪੁਲਿਸ ਨੇ ਚਾਰਜਸ਼ੀਟ ਵੀ ਦਾਖ਼ਲ ਕੀਤੀ ਸੀ, ਜਿਸ ਵਿਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ। ਹੁਣ ਰਾਊਜ ਐਵੀਨਿਊ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਅਦਾਲਤ ਵਲੋਂ ਮੁੱਖ ਸਕੱਤਰ ਦੀ ਕੁੱਟਮਾਰ ਦੇ ਮਾਮਲੇ ’ਚ ਦੋਸ਼ ਮੁਕਤ ਹੋਣ ’ਤੇ ਸੁੱਖ ਦਾ ਸਾਹ ਲਿਆ ਹੈ।